17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਫ਼ਰੰਟ, ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ’ਤੇ ਡੀ.ਸੀ. ਦਫ਼ਤਰ ਅੱਗੇ ਕੀਤਾ ਰੋਹ ਭਰਿਆ ਪ੍ਰਦਰਸ਼ਨ

ਅਜੀਤ ਡੈਸਕ 25-06-2026
ਫ਼ਤਹਿਗੜ੍ਹ ਸਾਹਿਬ, 24 ਜੂਨ (ਬਲਜਿੰਦਰ ਸਿੰਘ)-ਸਾਂਝਾ ਮੁਲਾਜ਼ਮ ਮੰਚ, ਪੰਜਾਬ ਮੁਲਾਜ਼ਮ ਫ਼ਰੰਟ, ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ ‘ਤੇ ਅੱਜ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਦੇ ਦਫ਼ਤਰ ਦੇ ਬਾਹਰ ਰੋਹ ਭਰਿਆ ਪ੍ਰਦਰਸ਼ਨ ਕੀਤਾ ਗਿਆ। ਇਸ ਸੰਘਰਸ਼ ਪ੍ਰੋਗਰਾਮ ਦੀ ਅਗਵਾਈ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ, ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ, ਰਣਦੀਪ ਸਿੰਘ, ਰਛਪਾਲ ਸਿੰਘ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ। ਮੰਚ ਸੰਚਾਲਨ ਹਰਬੰਸ ਸਿੰਘ ਦਬੂਸੀ ਪ੍ਰਧਾਨ ਬਿਜਲੀ ਬੋਰਡ ਖੰਨਾ ਸਰਕਲ ਨੇ ਕੀਤਾ। ਇਸ ਮੌਕੇ ਆਗੂਆਂ ਨੇ ਸਾਂਝਾ ਮੰਚ ਤੇ ਪੈਨਸ਼ਨਰ ਫ਼ਰੰਟ ਵਲੋਂ ਦਿੱਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਕੁਆਰਡੀਨੇਟਰ ਕਮੇਟੀਆਂ ਦਾ ਗਠਨ ਕਰਕੇ 1 ਤੋਂ 10 ਜੁਲਾਈ ਨੂੰ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਘੜਾ ਭੰਨ ਕੇ ਰੋਸ ਮੁਜ਼ਾਹਰੇ ਕਰਨ ਅਤੇ 17 ਜੁਲਾਈ ਨੂੰ ਮੋਹਾਲੀ ਵਿਖੇ ਇੱਕ ਵਿਸ਼ਾਲ ਰੈਲੀ ਕਰਨ ਦਾ ਸੁਨੇਹਾ ਦਿੱਤਾ। ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੀ ਮੁਲਾਜ਼ਮ, ਪੈਨਸ਼ਨਰ ਵਿਰੋਧੀ ਹਠੀ ਨੀਤੀ ਦੀ ਰੱਜ ਕੇ ਨਿੰਦਾ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਾਂਝੇ ਹੰਭਲੇ ਤਹਿਤ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ਦੀ ਗੱਲ ਆਖੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰਟ ਦੇ ਫ਼ੈਸਲਿਆਂ ਨੂੰ ਵੀ ਟਿੱਚ ਨਹੀਂ ਸਮਝਦੀ ਹੈ ਅਤੇ ਡੀ.ਏ ਦੇਣ ਤੇ ਵੀ ਚੁੱਪ ਵੱਟੀ ਹੋਈ ਹੈ।
ਪੁਰਾਣੀ ਪੈਨਸ਼ਨ ਬਹਾਲੀ ਦੀ ਕੋਈ ਗੱਲ ਨਹੀਂ ਕੀਤੀ ਜਾ ਰਹੀ ਹੈ ਅਤੇ ਸਰਕਾਰ ਆਊਟ ਸੋਰਸਿਜ਼ ਮੁਲਾਜ਼ਮਾਂ, ਆਂਗਣਵਾੜੀ, ਆਸ਼ਾ ਵਰਕਰਾਂ ਦੀਆਂ ਮੰਗਾਂ ਮੰਨਣ ਤੋਂ ਵੀ ਇਨਕਾਰੀ ਹੈ। ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਦੇਣ ਲਈ ਵੀ ਸਰਕਾਰ ਟੱਸ ਤੋਂ ਮੱਸ ਨਹੀਂ ਹੁੰਦੀ, ਜਦਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਦੋਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਹ ਇਸ ਮੰਗ ਦੇ ਸਮਰਥਨ ਲਈ ਜਥੇਬੰਦੀ ਦੇ ਨਾਲ ਸਨ। ਉਨ੍ਹਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਦੇਣ ਦੀ ਮੰਗ ਵੀ ਕੀਤੀ। ਇਸ ਰੈਲੀ ਨੂੰ ਹਰਚੰਦ ਸਿੰਘ ਪੰਜੋਲੀ ਸੂਬਾ ਸੀਨੀਅਰ ਮੀਤ ਪ੍ਰਧਾਨ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਜਸਵਿੰਦਰ ਸਿੰਘ ਸੂਬਾ ਪ੍ਰੈੱਸ ਸਕੱਤਰ, ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਸਿੰਘ ਢਿੱਲੋਂ, ਕਰਨੈਲ ਸਿੰਘ ਬਸੀ ਪਠਾਣਾਂ, ਪ੍ਰੇਮ ਸਿੰਘ ਨਲੀਨਾ, ਦਰਬਾਰਾ ਸਿੰਘ, ਚਰਨ ਸਿੰਘ ਸੇਖੋਂ, ਮਾਂਗੇ ਰਾਮ, ਤਾਰਾ ਸਿੰਘ ਨਬੀਪੁਰ, ਰਣਦੀਪ ਸਿੰਘ, ਗੁਰਮੁਖ ਸਿੰਘ ਪ੍ਰਧਾਨ ਆਈ.ਟੀ. ਆਈ, ਹਰਪ੍ਰੀਤ ਸਿੰਘ, ਸੰਜੀਵ ਕੁਮਾਰ ਪ੍ਰਧਾਨ ਡਰਾਈਵਰ ਯੂਨੀਅਨ, ਕਰਮਜੀਤ ਸਿੰਘ ਢਿੱਲੋਂ, ਰਾਜੇਸ਼ ਕੁਮਾਰ ਜਨਰਲ ਸਕੱਤਰ, ਲਛਮਣ ਸਿੰਘ, ਨਰਿੰਦਰ ਸਿੰਘ ਚੀਮਾ, ਪਾਲ ਸਿੰਘ, ਬਲਵਿੰਦਰ ਸਿੰਘ ਸੰਧੂ, ਪ੍ਰਿਤਪਾਲ ਸਿੰਘ, ਅਸ਼ੋਕ ਕੁਮਾਰ, ਮਹਿੰਦਰ ਸਿੰਘ, ਰਾਮ ਗੋਪਾਲ, ਜਸਪਾਲ ਸਿੰਘ ਗਡਹੇੜਾ, ਗੁਰਸੇਵਕ ਸਿੰਘ, ਜਸਪਾਲ ਸਿੰਘ, ਵਰਿਆਮ ਸਿੰਘ, ਮਨਜੀਤ ਸਿੰਘ, ਹਰਚੰਦ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ, ਜਗਦੀਪ ਸਿੰਘ ਨੇ ਵੀ ਸੰਬੋਧਨ ਕੀਤਾ। ਅੰਤ ਵਿਚ ਰਣਦੀਪ ਸਿੰਘ ਪ੍ਰਧਾਨ ਪੰਜਾਬ ਸੁਬਾਰਡੀਨੇਟਰ ਸਰਵਿਸ ਫੈਡਰੇਸ਼ਨ ਨੇ ਰੈਲੀ ਵਿਚ ਸ਼ਾਮਿਲ ਜੁਝਾਰੂ ਮੁਲਾਜ਼ਮਾਂ/ਪੈਨਸ਼ਨਰਾਂ ਦਾ ਇਸ ਕੜਕਦੀ ਧੁੱਪ ਵਿਚ ਸ਼ਾਮਿਲ ਹੋਣ ਤੇ ਧੰਨਵਾਦ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਿਚ ਲਖਵੀਰ ਸਿੰਘ ਭੱਟੀ, ਸੁਖਚੈਨ ਸਿੰਘ ਜੱਲ੍ਹਾ, ਕ੍ਰਿਸ਼ਨ ਕੁਮਾਰ ਚਨਾਰਥਲ, ਜਗਦੇਵ ਸਿੰਘ, ਗੁਰਸੇਵਕ ਸਿੰਘ, ਬਲਜੀਤ ਸਿੰਘ, ਧਿਆਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੈਨਸ਼ਨਰ ਤੇ ਮੁਲਾਜ਼ਮ ਸਾਥੀ ਸ਼ਾਮਿਲ ਸਨ। ਰੈਲੀ ਉਪਰੰਤ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਪਿਛਲੀ ਖ਼ਬਰ ਰੁਜ਼ਗਾਰ ਕ੍ਰਾਂਤੀ ਨੌਜਵਾਨਾਂ ਦੇ ਭਵਿੱਖ ਨੂੰ ਰੌਸ਼ਨ ਕਰ ਰਹੀ–ਜੀ.ਪੀ ਅਗਲੀ ਖ਼ਬਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਲੁਹਾਰੀ ਕਲਾਂ ਦੇ ਨੌਜਵਾਨ ਰਾਜਦੀਪ ਦੀ ਇਟਲੀ ਦੀ ਫ਼ੌਜ ’ਚ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।