09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹੁਣ ਲੋਕ ਮੁੱਖ ਮੰਤਰੀ ਦੀਆਂ ਡਰਾਮੇਬਾਜ਼ੀਆਂ ਤੇ ਭਰਮਜਾਲ ਵਿਚ ਨਹੀਂ ਆਉਣਗੇ-ਈਸ਼ਰਪ੍ਰੀਤ ਸਿੱਧੂ ਪਿੰਡ ਬਰਾਸ ਵਿਖੇ ਈਸ਼ਰਪ੍ਰੀਤ ਸਿੱਧੂ ਨੇ ਨੌਜਵਾਨਾਂ ਨਾਲ ਕੀਤੀ ਅਹਿਮ ਮੀਟਿੰਗ

ਅਜੀਤ ਡੈਸਕ 26-06-2026
ਫ਼ਤਹਿਗੜ੍ਹ ਸਾਹਿਬ, 25 ਜੂਨ (ਬਲਜਿੰਦਰ ਸਿੰਘ)-ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਦੇ ਸੂਬਾ ਪ੍ਰਧਾਨ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਈਸ਼ਰਪ੍ਰੀਤ ਸਿੰਘ ਸਿੱਧੂ ਵਲੋਂ ਹਲਕੇ ਵਿਚ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਬਰਾਸ ਵਿਖੇ ਨੌਜਵਾਨਾਂ ਅਤੇ ਨਗਰ ਨਿਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਈਸ਼ਰਪ੍ਰੀਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡਾਂ ਵਿਚ ਵੱਡੇ-ਵੱਡੇ ਸਰਕਾਰੀ ਇਕੱਠ ਕਰਕੇ ਆਪਣੀ ਹੀ ਸਰਕਾਰ ਦੇ ਬੰਦਿਆਂ ਕੋਲੋਂ ਆਪਣੇ ਕੀਤੇ ਕੰਮਾਂ ਦੀ ਪ੍ਰਸੰਸਾ ਕਰਵਾ ਰਹੇ ਹਨ। ਸਿੱਧੂ ਨੇ ਤੰਜ਼ ਕਸਦਿਆਂ ਕਿਹਾ ਕਿ ਜਿਸ ਤਰ੍ਹਾਂ ਫ਼ਿਲਮਾਂ ਅਤੇ ਨਾਟਕਾਂ ਵਿਚ ਅਦਾਕਾਰ ਡਰਾਮੇਬਾਜ਼ੀ ਕਰਦੇ ਹਨ, ਉਸੇ ਤਰ੍ਹਾਂ ਮੁੱਖ ਮੰਤਰੀ ਵੀ ਲੋਕਾਂ ਨਾਲ ਸਿਆਸੀ ਡਰਾਮੇ ਕਰਕੇ ਉਨ੍ਹਾਂ ਨੂੰ ਭੁਲੇਖਿਆਂ ਵਿਚ ਪਾ ਰਹੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸੂਝਵਾਨ ਲੋਕ ਹੁਣ ਭਗਵੰਤ ਮਾਨ ਦੀਆਂ ਡਰਾਮੇਬਾਜ਼ੀਆਂ ਵਿਚ ਨਹੀਂ ਆਉਣਗੇ ਅਤੇ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਇਕ ਵਧੀਆ ਅਤੇ ਸੁਨਹਿਰੀ ਭਵਿੱਖ ਦੇ ਲਈ ਨੌਜਵਾਨਾਂ ਨੂੰ ਸਿਆਸਤ ਵਿਚ ਚੰਗੇ, ਇਮਾਨਦਾਰ ਅਤੇ ਪੜ੍ਹੇ-ਲਿਖੇ ਇਨਸਾਨਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ ਤਾਂ ਜੋ ਵਧੀਆ ਲੋਕਾਂ ਨੂੰ ਜਿਤਾ ਕੇ ਆਪਣੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ। ਸਿੱਧੂ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਹਰ ਵਰਗ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵੱਡੇ ਬਹੁਮਤ ਨਾਲ ਜਿੱਤ ਮਿਲਣਾ ਲਗਭਗ ਤਹਿ ਹੈ। ਇਸ ਮੌਕੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਵਲੋਂ ਈਸ਼ਰਪ੍ਰੀਤ ਸਿੱਧੂ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ।
ਪਿਛਲੀ ਖ਼ਬਰ ਰਾਹਗੀਰਾਂ ਲਈ ਜਲ ਜੀਰੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਨ ਸਮੇਂ 2 ਆਂਗਣਵਾੜੀ ਵਰਕਰਾਂ ਹੋਈਆਂ ਬੇਹੋਸ਼, ਹਸਪਤਾਲ ਦਾਖਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।