10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਸਰਕਾਰ ਸਭ ਵਰਗਾਂ ਦੀਆਂ ਔਰਤਾਂ ਨੂੰ ਇਕ ਸਮਾਨ ਯੋਜਨਾ ਦਾ ਲਾਭ ਦੇਵੇ-ਮੋਹਣ ਸਿੰਘ ਸੈਦਪੁਰਾ

ਅਜੀਤ ਡੈਸਕ 27-06-2026
ਖਮਾਣੋਂ, 26 ਜੂਨ (ਮਨਮੋਹਣ ਸਿੰਘ ਕਲੇਰ)-ਕਿਸਾਨ ਤੇ ਅਕਾਲੀ ਆਗੂ ਮੋਹਣ ਸਿੰਘ ਸੈਦਪੁਰਾ ਨੇ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਮਾਵਾਂ-ਧੀਆਂ ਸਤਿਕਾਰ ਯੋਜਨਾ 1 ਜੁਲਾਈ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜਿਸ ਤਹਿਤ ਆਮ ਅਤੇ ਪਛੜੇ ਵਰਗ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਔਰਤਾਂ ਨੂੰ ਪ੍ਰਤੀ ਮਹੀਨਾ ਪੰਦਰਾਂ ਸੌ ਰੁਪਏ ਦੇਣ ਜਾ ਰਹੀ ਹੈ। ਆਮ ਅਤੇ ਪਛੜੇ ਵਰਗ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਕਿਉਂ ਦਿੱਤਾ ਜਾ ਰਿਹਾ ਹੈ, ਜਦੋਂਕਿ ਔਰਤ ਤਾਂ ਸਿਰਫ਼ ਔਰਤ ਹੈ। ਇਸ ਲਈ ਉਨ੍ਹਾਂ ਨੂੰ ਵੀ ਪੰਦਰਾਂ ਸੌ ਰੁਪਏ ਮਹੀਨਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਔਰਤ ਵਰਗ ਦੇ ਇਸ ਵੱਡੇ ਹਿੱਸੇ ’ਚ ਕੀਤੇ ਜਾ ਰਹੇ ਭੇਦਭਾਵ ਸਬੰਧੀ ਵੱਡਾ ਰੋਸ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਯੋਜਨਾ ਅਪ੍ਰੈਲ 2022 ਤੋਂ ਲਾਗੂ ਕਰਨੀ ਚਾਹੀਦੀ ਹੈ, ਕਿਉਂਕਿ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਆਉਣ ’ਤੇ ਔਰਤਾਂ ਨਾਲ ਇਹ ਵਾਅਦਾ ਪੂਰਾ ਕਰਨ ਦਾ ਦਾਅਵਾ ਕੀਤਾ ਸੀ ਨਾ ਕਿ ਸਰਕਾਰ ਦੇ ਜਾਣ ’ਤੇ ਇਸ ਯੋਜਨਾ ਨੂੰ ਲਾਗੂ ਕਰਨ ਬਾਰੇ ਕਿਹਾ ਸੀ। ਜਿਸ ਦੇ ਲਈ ਪ੍ਰਤੀ ਔਰਤ ਇਕਵੰਜਾ ਹਜ਼ਾਰ ਰੁਪਏ ਬਣਦੇ ਹਨ। ਜਿਹੜੇ ਉਨ੍ਹਾਂ ਦੇ ਖਾਤੇ ’ਚ ਪਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਵੀ ਸਪੱਸ਼ਟ ਕਰਨ ਕਿ ਪੰਜਾਬ ਦੇ ਸਰਪੰਚਾਂ ਨੂੰ ਜਿਹੜਾ ਮਾਣ ਭੱਤਾ 15 ਅਗਸਤ ਤੋਂ ਦਸ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਉਹ ਕਿਹੜੇ ਫ਼ੰਡ ’ਚੋਂ ਦੇਣਾ ਹੈ, ਜਦੋਂਕਿ ਪੰਜਾਬ ਦੇ ਬਜਟ ’ਚ ਇਸ ਦਾ ਕੋਈ ਜ਼ਿਕਰ ਨਹੀਂ ਹੈ।
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਟ੍ਰੇਨਿੰਗ ਇੰਸਟੀਚਿਊਟ ਸਰਹਿੰਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਨੰਬਰਦਾਰ ਮੋਹਨ ਸਿੰਘ ਚੁੰਨ੍ਹੀ ਖ਼ੁਰਦ ਨੇ ਬਿਰਧ ਆਸ਼ਰਮ ’ਚ ਬਜ਼ੁਰਗਾਂ ਦਾ ਸਨਮਾਨ ਕਰਕੇ ਆਸ਼ੀਰਵਾਦ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।