10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪਿੰਡ ਨੰਦਪੁਰ ਦੇ ਵਿਕਾਸ ਤੇ ਸਾਂਝੇ ਮਸਲਿਆਂ ’ਤੇ ਕੀਤੀ ਵਿਚਾਰ-ਚਰਚਾ

ਅਜੀਤ ਡੈਸਕ 27-06-2026
ਬਸੀ ਪਠਾਣਾਂ, 26 ਜੂਨ (ਐਚ.ਐਸ.ਗੌਤਮ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਿੰਡ ਨੰਦਪੁਰ ਵਿਖੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਜਿਵੇਂ ਸੜਕਾਂ, ਪੀਣ ਵਾਲੇ ਪਾਣੀ ਦੀ ਸਹੂਲਤ, ਸਫ਼ਾਈ ਪ੍ਰਬੰਧ, ਖੇਡ ਮੈਦਾਨ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਡ. ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਸੂਬੇ ਭਰ ਵਿਚ ਮਜ਼ਬੂਤ ਹੋ ਰਹੀ ਹੈ ਅਤੇ ਸੂਬੇ ਦੇ ਹਰ ਵਰਗ ਦੇ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰਵੇਂ ਸਹਿਯੋਗ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਇਸ ਮੌਕੇ ’ਤੇ ਪੰਚ ਜਸਵੀਰ ਸਿੰਘ ਜੱਸਾ, ਸੁਰਮੁੱਖ ਸਿੰਘ ਨੰਦਪੁਰ, ਰਣਧੀਰ ਸਿੰਘ, ਗੁਰਸੇਵਕ ਸਿੰਘ, ਸੁਖਜਿੰਦਰ ਸਿੰਘ ਮਾਰਵਾ ਅਤੇ ਗੁਰਮੀਤ ਸਿੰਘ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।
ਪਿਛਲੀ ਖ਼ਬਰ ਕੇਂਦਰ ਅਤੇ ਰਾਜ ਸਰਕਾਰਾਂ ਨਿਰੰਤਰ ਜਨਤਕ ਸੇਵਾ ਲਈ ਵਚਨਬੱਧ–ਸੁਭਾਸ਼ ਬਰਾਲਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਡੇਰਾ ਸੰਤ ਬਾਬਾ ਸੰਤੋਖ ਸਿੰਘ ਵਿਖੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।