07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਆਮ ਆਦਮੀ ਪਾਰਟੀ ਨੂੰ ਹਲਕਾ ਅਮਲੋਹ ਵਿਚ ਲੱਗਾ ਵੱਡਾ ਝਟਕਾ ਰਾਜੂ ਖੰਨਾ ਦੀ ਅਗਵਾਈ ਵਿਚ ਧਰਮਪਾਲ ਸਿੰਘ ਵੱਡੀ ਗਿਣਤੀ ਯੂਥ ਨੌਜਵਾਨਾਂ ਤੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ

ਅਜੀਤ ਡੈਸਕ 29-06-2026
ਮੰਡੀ ਗੋਬਿੰਦਗੜ੍ਹ, 28 ਜੂਨ (ਇਕਬਾਲਦੀਪ ਸੰਧੂ)-ਇਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਿਚ, ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਧਰਮਪਾਲ ਸਿੰਘ ਵੱਡੀ ਗਿਣਤੀ ਯੂਥ ਨੌਜਵਾਨਾਂ ਦੇ ਵਰਕਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਜਿਸ ਨਾਲ ਖੇਤਰ ਵਿਚ ਪਹਿਲਾਂ ਹੀ ਕਮਜ਼ੋਰ ਹੋ ਰਹੇ ਆਪ ਦੇ ਸੰਗਠਨਾਤਮਕ ਢਾਂਚੇ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਇਸ ਮੌਕੇ ਧਰਮਪਾਲ ਸਿੰਘ ਆਪਣੇ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਹੋਰ ਆਪ ਵਰਕਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਮੌਜੂਦਗੀ ਵਿਚ ਰਸਮੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ। ਇਸ ਸ਼ਮੂਲੀਅਤ ਸਮਾਗਮ ਵਿਚ ਉਤਸ਼ਾਹਪੂਰਨ ਹਾਜ਼ਰੀ ਦੇਖਣ ਨੂੰ ਮਿਲੀ, ਜੋ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪ੍ਰਤੀ ਆਪ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਵਿਚ ਵਧ ਰਹੇ ਮੋਹ ਭੰਗ ਨੂੰ ਦਰਸਾਉਂਦੀ ਹੈ। ਇਸ ਮੌਕੇ ’ਤੇ ਬੋਲਦਿਆਂ ਧਰਮਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਪਾਰਟੀ ਦੀ ਸਿਧਾਂਤਕ ਵਿਚਾਰਧਾਰਾ ਅਤੇ 2007 ਤੋਂ 2017 ਤੱਕ ਅਕਾਲੀ ਸਰਕਾਰ ਦੇ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਮਿਸਾਲੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਗਿਆ ਹੈ। ਉਨ੍ਹਾਂ ਕਿਹਾਕਿ ਮੌਜੂਦਾ ਆਪ ਸਰਕਾਰ ਝੂਠੇ ਵਾਅਦਿਆਂ, ਨਾਕਾਮ ਨੀਤੀਆਂ ਅਤੇ ਲੋਕਾਂ ਦੀਆਂ ਅਸਲ ਮੰਗਾਂ ਪ੍ਰਤੀ ਪੂਰੀ ਅਣਦੇਖੀ ਦਾ ਪ੍ਰਤੀਕ ਬਣ ਚੁੱਕੀ ਹੈ। ਧਰਮਪਾਲ ਸਿੰਘ ਨੇ ਰਾਜੂ ਖੰਨਾ ਨੂੰ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦੇ ਸਮਰਥਕ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ, ਤਾਂ ਜੋ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇ। ਪਾਰਟੀ ਵਿਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਰਾਜੂ ਖੰਨਾ ਨੇ ਧਰਮਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਨੌਜਵਾਨ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਯੋਗਤਾ ਅਨੁਸਾਰ ਜ਼ਿੰਮੇਵਾਰੀਆਂ ਅਤੇ ਅਹੁਦੇ ਦਿੱਤੇ ਜਾਣਗੇ। ਇਸ ਮੌਕੇ ਰਾਜੂ ਖੰਨਾ ਨੇ ਆਪ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਲੋਕ ਵਿਰੋਧੀ ਫ਼ੈਸਲੇ, ਨੀਤੀਆਂ ਦੀ ਨਾਕਾਮੀ ਅਤੇ ਲੋਕਾਂ ਦੀਆਂ ਬੁਨਿਆਦੀ ਮੰਗਾਂ ਨੂੰ ਵੀ ਪੂਰਾ ਕਰਨ ਵਿਚ ਅਸਮਰਥਤਾ ਕਾਰਨ ਪਾਰਟੀ ਦੇ ਆਪਣੇ ਆਗੂ ਅਤੇ ਵਰਕਰ ਹੀ ਉਸ ਨੂੰ ਛੱਡ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣਾ ਮਨ ਬਣਾ ਚੁੱਕੇ ਹਨ ਅਤੇ 2027 ਦੀਆਂ ਚੋਣਾਂ ਪੰਜਾਬ ਵਿਚ ਆਪ ਦੇ ਕੁਸ਼ਾਸਨ ਦਾ ਅੰਤ ਸਾਬਤ ਹੋਣਗੀਆਂ। ਇਸ ਮੌਕੇ ਸੀਨੀਅਰ ਆਗੂ ਸਿਮਰਨਜੀਤ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਜਥੇਦਾਰ ਰਾਮ ਸਿੰਘ ਮੰਡੀ, ਹਰਪਿੰਦਰ ਸਿੰਘ ਭੂਰਾ, ਕਰਮਜੀਤ ਸਿੰਘ ਗਾਂਧੀ, ਗੁਰਸਿਮਰਨ ਸਿੰਘ, ਗੁਰਪ੍ਰੀਤ ਸਿੰਘ ਰਿੰਪੀ, ਰਾਜੇਸ਼ ਕੁਮਾਰ ਸ਼ਾਹੀ, ਸ਼ਿਵਰਾਜ ਤਿਵਾੜੀ, ਸੋਹਣ ਸਿੰਘ ਫ਼ੌਜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਐਜੂਕੇਸ਼ਨ ਟਰੱਸਟ ਦੇ ਨਵ-ਨਿਯੁਕਤ ਮੈਂਬਰ ਜਥੇਦਾਰ ਮਕਾਰੋਂਪੁਰ ਦਾ ਬਧੌਛੀ ਕਲਾਂ ਵਿਖੇ ਕੀਤਾ ਸਨਮਾਨ ਅਗਲੀ ਖ਼ਬਰ ਪੰਜਾਬ ਵਿਚ ਦੂਸਰੀ ਨਸ਼ੇ ਦੀ ਲਹਿਰ ਵਜੋਂ ਉੱਭਰ ਰਹੀਆਂ ਹਨ ਫਾਰਮਾ ਓਪਿਓਡਜ਼ ਦਵਾਈਆਂ- ਡਾ. ਚੌਹਾਨ ਆਮ ਆਦਮੀ ਪਾਰਟੀ ਦੇ ਨਸ਼ਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।