20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਦੇ ਚੇਅਰਮੈਨ ਤੇ ਮੈਂਬਰਾਂ ਵਲੋਂ ਭਾਈ ਹਿੰਮਤ ਸਿੰਘ ਜੀ ਦੇ ਜਨਮ ਅਸਥਾਨ ਦਾ ਦੌਰਾ ਟਰੱਸਟ ਦੀ ਮੀਟਿੰਗ ਦੌਰਾਨ ਪਿਛਲੇ ਸਾਲ ਦਾ ਹਿਸਾਬ ਟਰੱਸਟ ਮੈਂਬਰਾਂ ਸਾਹਮਣੇ ਰੱਖਿਆ ਗਿਆ

ਅਜੀਤ ਡੈਸਕ 30-06-2026
ਫ਼ਤਹਿਗੜ੍ਹ ਸਾਹਿਬ, 29 ਜੂਨ (ਮਨਪ੍ਰੀਤ ਸਿੰਘ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਸੁਖਦੇਵ ਸਿੰਘ ਰਾਜ ਤੇ ਟਰੱਸਟ ਦੇ ਮੈਂਬਰਾਂ ਵਲੋਂ ਪੰਜ ਪਿਆਰਿਆਂ ਵਿਚੋਂ ਇਕ ਪਿਆਰਾ ਭਾਈ ਹਿੰਮਤ ਸਿੰਘ ਜੋ ਕਿ ਪਿੰਡ ਸੰਗਤਪੁਰਾ ਸੋਢੀਆਂ ਦੇ ਵਾਸੀ ਸਨ, ਦੀ ਯਾਦ ਵਿਚ ਵਿਚ ਬਣੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਗਏ। ਵਰਨਣਯੋਗ ਹੈ ਕਿ ਇਸ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਲੋਕਲ ਕਮੇਟੀ ਤੇ ਪਿੰਡ ਨਿਵਾਸੀਆਂ ਵਲੋਂ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਫ਼ਤਹਿਗੜ੍ਹ ਸਾਹਿਬ ਨੂੰ ਦੇ ਦਿੱਤਾ ਸੀ। ਇਸ ਮੌਕੇ ਚੇਅਰਮੈਨ ਸੁਖਦੇਵ ਸਿੰਘ ਰਾਜ ਨੇ ਦੱਸਿਆ ਕਿ ਇਸ ਗੁਰੂ ਘਰ ਦੀ ਸਾਂਭ ਸੰਭਾਲ ਪੂਰਨ ਮਰਿਆਦਾ ਅਨੁਸਾਰ ਟਰੱਸਟ ਵਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ, ਭਾਈ ਹਿੰਮਤ ਸਿੰਘ ਦੇ ਸਿੱਖ ਕੌਮ ਪ੍ਰਤੀ ਪਾਏ ਗਏ, ਯੋਗਦਾਨ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਟਰੱਸਟ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਪਣਾ ਬਣਦਾ ਫ਼ਰਜ਼ ਅਦਾ ਕਰੇਗਾ। ਇਸ ਤੋਂ ਪਹਿਲਾਂ ਟਰੱਸਟ ਦੇ ਮੈਂਬਰਾਂ ਨੇ ਚੇਅਰਮੈਨ ਸੁਖਦੇਵ ਸਿੰਘ ਰਾਜ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪਿਛਲੇ ਸਾਲ ਦਾ ਹਿਸਾਬ ਕਿਤਾਬ ਤੇ ਲੇਖਾ ਜੋਖਾ ਪੇਸ਼ ਕੀਤਾ ਅਤੇ ਚੇਅਰਮੈਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਸੁਚਾਰੂ ਢੰਗ ਨਾਲ ਪ੍ਰਬੰਧ ਨੂੰ ਚਲਾਉਣ ਲਈ ਕਾਰਜਕਾਰਨੀ ਦਾ ਗਠਨ ਕੀਤਾ ਜਾਵੇਗਾ। ਇਸ ਮੌਕੇ ਸੁਖਬੀਰ ਸਿੰਘ ਸਾਲੀਮਾਰ, ਮਨਮੋਹਨ ਸਿੰਘ ਭਾਗੋਵਾਲੀਆ, ਠੇਕੇਦਾਰ ਰਣਜੀਤ ਸਿੰਘ, ਗੁਰਚਰਨ ਸਿੰਘ ਮਹਿਰਾ ਧਨੌਲਾ, ਰਾਜ ਕੁਮਾਰ ਪਾਤੜਾਂ, ਬਲਜਿੰਦਰ ਕੌਰ, ਬਲਵਿੰਦਰ ਕੌਰ, ਪਰਮਜੀਤ ਸਿੰਘ ਖੰਨਾ, ਮਹਿੰਦਰ ਸਿੰਘ ਖੰਨਾ, ਨਵਜੋਤ ਸਿੰਘ ਮੈਨੇਜਰ, ਪਰਮਜੀਤ ਸਿੰਘ ਜਲੰਧਰ, ਮਹਿੰਦਰ ਸਿੰਘ ਮੋਰਿੰਡਾ, ਸਰਵਣ ਸਿੰਘ ਬਿਹਾਲ, ਅਮੀਚੰਦ ਮਾਛੀਵਾੜਾ, ਕੈਪਟਨ ਹਰਜੀਤ ਸਿੰਘ ਮਜਾਰੀ, ਬਾਬਾ ਅਮਰਜੀਤ ਸਿੰਘ ਸਹਿਣੇ ਵਾਲੇ, ਜਗਦੀਪ ਸਿੰਘ ਪੈਟਾ ਪ੍ਰਧਾਨ ਸੰਗਰੂਰ, ਲਖਵੀਰ ਸਿੰਘ ਸ਼ੇਰਪੁਰ, ਜਰਨੈਲ ਸਿੰਘ ਹਸਨਪੁਰ, ਜਸਵਿੰਦਰ ਸਿੰਘ, ਸਿਕੰਦਰ ਸਿੰਘ, ਸੰਤੌਖ ਸਿੰਘ ਜਲੰਧਰ, ਕੁਲਦੀਪ ਸਿੰਘ ਜੇ.ਈ., ਅਜੀਤ ਸਿੰਘ ਬਟਾਲਾ, ਗੁਰਦਰਸ਼ਨ ਸਿੰਘ, ਬੂਟਾ ਸਿੰਘ, ਨਾਥ ਰਾਮ ਤਪਾ, ਫਕੀਰ ਸਿੰਘ ਬਰਨਾਲਾ, ਮਹਿੰਦਰ ਕੁਮਾਰ, ਅਮਰ ਸਿੰਘ ਮੁਕੇਰੀਆਂ, ਰਾਮ ਸਿੰਘ ਨੰਡਿਆਲੀ, ਗੁਰਚਰਨ ਸਿੰਘ ਮਾਲਵਾ, ਰਾਏ ਸਿੰਘ, ਦਰਸ਼ਨ ਸਿੰਘ ਪਾਇਲ, ਕਾਬਲ ਸਿੰਘ ਠੇਕੇਦਾਰ, ਗੁਰਮੇਜ ਸਿੰਘ ਠੇਕੇਦਾਰ ਹਰੀਕੇਪੱਤਣ, ਰਾਏ ਦਵਿੰਦਰ ਸਿੰਘ, ਕਰਮ ਸਿੰਘ, ਸੰਦੀਪ ਕੌਰ, ਸੁਖਦੇਵ ਸਿੰਘ, ਗੁਰਚਰਨ ਸਿੰਘ ਹਲਵਾਰਾ ਆਦਿ ਸਮੇਤ ਵੱਡੀ ਗਿਣਤੀ ਵਿਚ ਟਰੱਸਟੀ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਕੈਂਪ ਡਾਇਰੈਕਟਰ ਦਿਨੇਸ਼ ਸਿੰਘ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਅਗਲੀ ਖ਼ਬਰ ਮਾੜੀ ਬਿਜਲੀ ਸਪਲਾਈ ਦੇ ਝੰਬੇ ਕਿਸਾਨਾਂ ਨੇ ਭਾਕਿਯੂ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਐਕਸੀਅਨ ਸਰਹਿੰਦ ਦੇ ਦਫ਼ਤਰ ਦਾ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।