21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਜਪਾ ਦੀ ਸਰਕਾਰ ਪੰਜਾਬ ਦਾ ਅਸਲ ਵਿਕਾਸ ਕਰ ਸਕਦੀ ਹੈ-ਬਲਦੇਵ ਸਿੰਘ ਚੌਰਵਾਲਾ

ਅਜੀਤ ਡੈਸਕ 30-06-2026
ਜਖਵਾਲੀ, 29 ਜੂਨ (ਨਿਰਭੈ ਸਿੰਘ)-ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਦੇ ਸੂਬਾ ਬੁਲਾਰੇ ਬਲਦੇਵ ਸਿੰਘ ਚੌਰਵਾਲਾ ਨੇ ਦਾਅਵਾ ਕੀਤਾ ਕਿ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਅਤੇ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਕੇਵਲ ਭਾਜਪਾ ਹੀ ਸੂਬੇ ਨੂੰ ਤਰੱਕੀ ਦੀ ਲੀਹ ’ਤੇ ਲਿਆ ਕੇ ਇਸ ਦਾ ਅਸਲ ਵਿਕਾਸ ਕਰ ਸਕਦੀ ਹੈ। ਆਮ ਆਦਮੀ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਬਲਦੇਵ ਸਿੰਘ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ‘ਆਪ’ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਹੀ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ। ਦਿਨ-ਦਿਹਾੜੇ ਹੋ ਰਹੀਆਂ ਅਪਰਾਧਿਕ ਵਾਰਦਾਤਾਂ ਕਾਰਨ ਅੱਜ ਆਮ ਨਾਗਰਿਕ ਅਤੇ ਵਪਾਰੀ ਵਰਗ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਚਿੰਤਾ ਪ੍ਰਗਟਾਈ ਕਿ ਪੰਜਾਬ ਵਿਚ ਨਸ਼ੇ ਦਾ ਪ੍ਰਕੋਪ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਵਧ ਗਿਆ ਹੈ, ਜਿਸ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ ਅਤੇ ਸਰਕਾਰ ਇਸ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪੰਜਾਬ ਦੇ ਲੋਕ ਬਦਲਾਅ ਲਈ ਤਿਆਰ ਹਨ। ਇਸ ਮੌਕੇ ਗੁਰਪ੍ਰੀਤ ਸਿੰਘ, ਬਲਵੀਰ ਸਿੰਘ ਕਮਾਂਡੋ ਤੇ ਬਲਵਿੰਦਰ ਸਿੰਘ ਗੋਗੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਪੀ.ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਖੇਤੀ ਖੇਤਰ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ‘ਆਪ’ ਸਰਕਾਰ ਫ਼ੇਲ੍ਹ ਸਾਬਤ ਹੋਈ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।