21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਜੀ.ਪੀ.ਸੀ. ਦੇ ਵਿਦਿਆਰਥੀਆਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਅਜੀਤ ਡੈਸਕ 30-06-2026
ਮੰਡੀ ਗੋਬਿੰਦਗੜ੍ਹ, 29 ਜੂਨ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਬੀ.ਕਾਮ-6ਵੇਂ ਸਮੈਸਟਰ ਦੀ ਪ੍ਰੀਖਿਆ, ਮਈ 2026 ਵਿਚ ਸ਼ਾਨਦਾਰ ਨਤੀਜੇ ਦੇ ਕੇ ਇਕ ਵਾਰ ਫਿਰ ਆਪਣੀ ਯੋਗਤਾ ਸਾਬਤ ਕੀਤੀ ਹੈ। ਦੀਪਾ ਕਾਂਸਲ ਨੇ 80.41 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਰਸ਼ਨੂਰ ਕੌਰ ਨੇ 79.59 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਬਵਲੀਨ ਕੌਰ ਨੇ 78.78 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ 5 ਵਿਦਿਆਰਥੀਆਂ ਨੇ ਡਿਸਟਿੰਕਸ਼ਨ ਪ੍ਰਾਪਤ ਕੀਤਾ ਅਤੇ 41 ਨੇ ਪਹਿਲੇ ਡਿਵੀਜ਼ਨ ਅਤੇ 3 ਨੇ ਦੂਜੇ ਡਿਵੀਜ਼ਨ ਪ੍ਰਾਪਤ ਕੀਤੇ। ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਅਤੇ ਕਾਲਜ ਚੇਅਰਮੈਨ ਨੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੂੰ ਸ਼ਾਨਦਾਰ ਨਤੀਜਿਆਂ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਬੀਬੀ ਸੰਦੀਪ ਕੌਰ ਸ਼੍ਰੋਮਣੀ ਅਕਾਲੀ ਦਲ ਸਰਕਲ ਬਧੌਛੀ ਦੀ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਭਾਜਪਾ ਦੀ ਸਰਕਾਰ ਪੰਜਾਬ ਦਾ ਅਸਲ ਵਿਕਾਸ ਕਰ ਸਕਦੀ ਹੈ-ਬਲਦੇਵ ਸਿੰਘ ਚੌਰਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।