25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

‘ਆਪ’ ਨੇ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ-ਚੇਅਰਮੈਨ ਢਿੱਲੋਂ

ਅਜੀਤ ਡੈਸਕ 01-07-2026
ਫ਼ਤਹਿਗੜ੍ਹ ਸਾਹਿਬ, 30 ਜੂਨ (ਮਨਪ੍ਰੀਤ ਸਿੰਘ)-ਬਲਾਕ ਖੇੜਾ ਦੇ ਪਿੰਡ ਸਲੇਮਪੁਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਸੋਈ ਯੋਜਨਾ ਤਹਿਤ ਕਿੱਟਾਂ ਵੰਡ ਸਮਾਰੋਹ ਦੀ ਸ਼ੁਰੂਆਤ ਕਰਦਿਆਂ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਸਟੇਟ ਸਪੋਕਸਪਰਸਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਨੇ ਸੂਬੇ ਦੇ ਲੋਕਾਂ ਨਾਲ ਚੋਣਾਂ ਤੋਂ ਪਹਿਲਾ ਕੀਤੇ ਆਪਣੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਹੈ ਤੇ ਇਹ ਸਰਕਾਰ ਪੰਜਾਬ ਨਿਵਾਸੀਆਂ ਦੀਆਂ ਆਸਾਂ ’ਤੇ ਖਰੀ ਉੱਤਰੀ ਹੈ। ਚੇਅਰਮੈਨ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਸੂਬੇ ਦੀਆਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਮੁਫ਼ਤ ਸਿਹਤ ਸਹੂਲਤਾਂ, ਮੁਫ਼ਤ ਬਿਜਲੀ ਤੇ ਸਿੱਖਿਆ ਤੋਂ ਇਲਾਵਾ ਲੋੜਵੰਦ ਘਰਾਂ ਨੂੰ ਰਸੋਈ ਦਾ ਘਰੇਲੂ ਸਮਾਨ ਵੀ ਮੁਫ਼ਤ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਸੂਬੇ ਦੇ ਲੋਕਾਂ ’ਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਿਰਫ਼ ਤੇ ਸਿਰਫ਼ ਵਾਅਦਿਆਂ ਤੱਕ ਹੀ ਸੀਮਿਤ ਰਹਿੰਦੀਆਂ ਸਨ, ਪਰ ‘ਆਪ’ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ, ਉਨ੍ਹਾਂ ਨੂੰ ਪੂਰਾ ਕਰ ਦਿਖਾਇਆ ਹੈ ਤੇ ਸੂਬੇ ਦੇ ਮੁੱਖ ਮੰਤਰੀ ਦੁਆਰਾ ਪਹਿਲੀ ਵਾਰ ਨਹਿਰੀ ਪਾਣੀ ਨੂੰ ਸਿੰਚਾਈ ਲਈ ਵਰਤਣ ਲਈ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਇਆ ਗਿਆ ਹੈ, ਜਿਸ ਸਦਕਾ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ ਤੇ 2027 ਦੀਆਂ ਚੋਣਾਂ ’ਚ ਉਹ ਮੁੜ ‘ਆਪ’ ਦੀ ਸਰਕਾਰ ਨੂੰ ਹੀ ਸੱਤਾ ’ਚ ਲਿਆਉਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਜੱਸੀ, ਬਲਬੀਰ ਸਿੰਘ, ਅਮਰਿੰਦਰ ਸਿੰਘ ਭੁੱਟਾ, ਡੀਪੂ ਹੋਲਡਰ ਮੋਹਨ ਲਾਲ ਸਮੇਤ ਕਿੱਟਾਂ ਲੈਣ ਆਏ ਨਗਰ ਨਿਵਾਸੀਆਂ ਵਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਦਾ ਕਰਕੇ ਸਰਕਾਰ ਬਣਾਵਾਂਗੇ-ਐਡਵੋਕੇਟ ਕਰਨਵੀਰ ਸਿੰਘ ਅਗਲੀ ਖ਼ਬਰ ਪੰਜਾਬ ਵਿਚ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਤੇ ਆੜ੍ਹਤੀਏ ਪ੍ਰੇਸ਼ਾਨ-ਜਗਵਿੰਦਰ ਰੈਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।