25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਅਜੀਤ ਦੇ ਫਤਹਿਗੜ੍ਹ ਸਾਹਿਬ ਉਪ ਦਫ਼ਤਰ ਦੇ ਇੰਚਾਰਜ ਬਲਜਿੰਦਰ ਸਿੰਘ ਨੂੰ ਗਹਿਰਾ ਸਦਮਾ, ਪਿਤਾ ਦਾ ਦਿਹਾਂਤ

ਅਜੀਤ ਡੈਸਕ 01-07-2026
ਫ਼ਤਹਿਗੜ੍ਹ ਸਾਹਿਬ, 30 ਜੂਨ (ਪੱਤਰ ਪ੍ਰੇਰਕ)-ਅਦਾਰਾ ਅਜੀਤ ਦੇ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜਿੰਦਰ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਜੀ ਸ. ਹਰਬੰਸ ਸਿੰਘ (ਸੇਵਾਮੁਕਤ ਸੀਨੀਅਰ ਅਸਿਸਟੈਂਟ, ਸਿਹਤ ਵਿਭਾਗ) ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪਰਿਵਾਰ, ਰਿਸ਼ਤੇਦਾਰਾਂ ਵਿਚ ਸੋਗ ਦੀ ਲਹਿਰ ਦੌੜ ਗਈ। ਸਵ. ਹਰਬੰਸ ਸਿੰਘ ਇਕ ਨੇਕ, ਮਿਲਣਸਾਰ ਅਤੇ ਧਾਰਮਿਕ ਭਾਵਨਾ ਰੱਖਣ ਵਾਲੇ ਵਿਅਕਤੀ ਸਨ। ਉਨ੍ਹਾਂ ਨੇ ਸਿਹਤ ਵਿਭਾਗ ਵਿਚ ਲੰਬੇ ਸਮੇਂ ਤੱਕ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਸੇਵਾਮੁਕਤੀ ਤੋਂ ਬਾਅਦ ਵੀ ਉਹ ਧਾਰਮਿਕ ਕਾਰਜਾਂ ਵਿਚ ਸਰਗਰਮ ਰਹਿੰਦੇ ਸਨ।ਸਵ. ਹਰਬੰਸ ਸਿੰਘ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਦੇਦੜਾਂ, ਨੰਦਪੁਰ ਕਲੌੜ ਰੋਡ, ਹਲਕਾ ਬਸੀ ਪਠਾਣਾਂ ਸਥਿਤ ਸ਼ਮਸ਼ਾਨਘਾਟ ਵਿਚ ਪੂਰੇ ਧਾਰਮਿਕ ਰਸਮਾਂ-ਰਿਵਾਜਾਂ ਅਨੁਸਾਰ ਕੀਤਾ ਗਿਆ। ਜਿਸ ਦੌਰਾਨ ਉਨ੍ਹਾਂ ਦੀ ਚਿਖਾ ਨੂੰ ਅਗਨੀ ਦੇਣ ਦੀ ਰਸਮ ਉਨ੍ਹਾਂ ਦੇ ਸਪੁੱਤਰ ਦਲਜੀਤ ਸਿੰਘ ਵਲੋਂ ਨਿਭਾਈ ਗਈ ਸਵ. ਹਰਬੰਸ ਸਿੰਘ ਦੀ ਅੰਤਿਮ ਯਾਤਰਾ ਵਿਚ ਵੱਡੀ ਗਿਣਤੀ ਵਿਚ ਰਿਸ਼ਤੇਦਾਰਾਂ, ਦੋਸਤਾਂ, ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਪੱਤਰਕਾਰੀ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਦਿਆਂ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ।
ਇਸ ਮੌਕੇ ਅਦਾਰਾ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ ਉਪ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਰਾਹੀਂ ਸਵ. ਹਰਬੰਸ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਵਜੋਂ ਸ਼ਾਲ ਭੇਟ ਕੀਤੀ ਗਈ। ਉਪ ਦਫ਼ਤਰ ਦੀ ਟੀਮ ਵਲੋਂ ਪੱਤਰਕਾਰ ਜਤਿੰਦਰ ਸਿੰਘ ਰਾਠੋਰ, ਕਰਨ ਸ਼ਰਮਾਂ ਅਤੇ ਹੋਰ ਸਾਥੀਆਂ ਨੇ ਵੀ ਅੰਤਿਮ ਯਾਤਰਾ ਵਿਚ ਸ਼ਾਮਲ ਹੋ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਅਦਾਰਾ ਅਜੀਤ ਦੀ ਚੀਫ਼ ਐਗਜ਼ੈਕਟਿਵ ਮੈਡਮ ਸਰਵਿੰਦਰ ਕੌਰ ਅਤੇ ਸੀਨੀਅਰ ਐਗਜ਼ੈਕਟਿਵ ਮੈਡਮ ਗੁਰਜੋਤ ਕੌਰ ਨੇ ਫ਼ੋਨ ਰਾਹੀਂ ਬਲਜਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਡੂੰਘਾ ਅਫ਼ਸੋਸ ਪ੍ਰਗਟ ਕੀਤਾ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ। ਦੁੱਖ ਦੀ ਇਸ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਾਬਕਾ ਮੰਤਰੀ ਡਾ. ਹਰਬੰਸ ਲਾਲ, ਹਲਕਾ ਬਸੀ ਪਠਾਣਾਂ ਤੋਂ ਭਾਜਪਾ ਦੇ ਸੀਨੀਅਰ ਆਗੂ ਮੋਹਣ ਸਿੰਘ ਚੁੰਨੀ, ਡਾ. ਅਮਨਦੀਪ ਕੌਰ ਢੋਲੇਵਾਲ, ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਦਵਿੰਦਰ ਸਿੰਘ ਜੱਲ੍ਹਾ, ਬਹਾਦਰ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਸਰਪੰਚ ਰਾਜਵੀਰ ਸਿੰਘ, ਰਵਿੰਦਰ ਮੌਦਗਿਲ, ਗੁਰਿੰਦਰ ਸਿੰਘ ਗੁਰੂ (ਫ਼ਤਹਿਗੜ੍ਹ ਸਾਹਿਬ) ਸਮੇਤ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਵਿਧਾਇਕ ਰਾਏ ਨੇ ਸਿੰਚਾਈ ਲਈ ਤਿੰਨ ਹੋਰ ਨਹਿਰੀ ਮੋਘਿਆਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਭਾਜਪਾ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਦਾ ਕਰਕੇ ਸਰਕਾਰ ਬਣਾਵਾਂਗੇ-ਐਡਵੋਕੇਟ ਕਰਨਵੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।