25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਖਮਾਣੋਂ-ਬਿਲਾਸਪੁਰ ਸੜਕ ਦਾ ਕੰਮ ਜਾਰੀ ਲੋਕ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ-ਕਸ਼ਮੀਰਾ ਸਿੰਘ ਬਿਲਾਸਪੁਰ

ਅਜੀਤ ਡੈਸਕ 01-07-2026
ਖਮਾਣੋਂ, 30 ਜੂਨ (ਜੋਗਿੰਦਰ ਪਾਲ)-ਅਕਾਲੀ ਆਗੂ ਕਸ਼ਮੀਰਾ ਸਿੰਘ ਬਿਲਾਸਪੁਰ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਖਮਾਣੋਂ ਤੋਂ ਬਿਲਾਸਪੁਰ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸੜਕ ਦਾ ਕੰਮ ਮੁਕੰਮਲ ਨਹੀਂ ਹੋ ਜਾਂਦਾ ਲੋਕ ਆਪਣੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ। ਖ਼ਾਸ ਤੌਰ ’ਤੇ ਪਿੰਡ ਭਾਮੀਆਂ, ਦੁੱਲਵਾਂ, ਨੰਗਲਾਂ ਅਤੇ ਖੇੜੀ ਨੌਧ ਸਿੰਘ ਜਾਣ ਵਾਲੇ ਲੋਕ ਬੇਲੋੜੀ ਪ੍ਰੇਸ਼ਾਨੀ ਤੋਂ ਬਚਣ ਲਈ ਬਦਲਵੇਂ ਰਸਤੇ ਅਪਣਾਉਣ। ਕਸ਼ਮੀਰਾ ਸਿੰਘ ਬਿਲਾਸਪੁਰ ਨੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਦੇ ਦਫ਼ਤਰ ਮੂਹਰੇ ਧਰਨਾ ਅਗਲੀ ਖ਼ਬਰ ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਪ੍ਰਚਾਰ ਸਕੱਤਰ ਰਾਜੇਸ਼ ਸਿੰਗਲਾ ਸਾਥੀਆਂ ਸਮੇਤ ਡੇਰਾ ਬਾਬਾ ਬੁੱਧ ਦਾਸ ਵਿਖੇ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।