17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਾਬਕਾ ਵਿਧਾਇਕ ਨਾਗਰਾ ਨੂੰ ‘ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ’ ਦੇ ਕੋ-ਚੇਅਰਮੈਨ ਵਜੋਂ ਮਿਲੀ ਜ਼ਿੰਮੇਵਾਰੀ

ਅਜੀਤ ਡੈਸਕ 03-07-2026
ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ’ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ’ ਦੇ ਕੋ-ਚੇਅਰਮੈਨ ਵਜੋਂ ਉਨ੍ਹਾਂ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਅਹਿਮ ਜਿੰਮੇਵਾਰੀ ਸੌਂਪੇ ਜਾਣ ’ਤੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਨਾਗਰਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ’ਤੇ ਪ੍ਰਗਟਾਇਆ ਗਿਆ ਇਹ ਭਰੋਸਾ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇਕ ਵੱਡੀ ਜ਼ਿੰਮੇਵਾਰੀ ਵੀ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪਾਰਟੀ ਵਿਚ ਮੁਕੰਮਲ ਇਕਜੁੱਟਤਾ ਨੂੰ ਯਕੀਨੀ ਬਣਾਉਣਾ, ਸੰਗਠਨਾਤਮਿਕ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੂਥ ਪੱਧਰ ਤੱਕ ਚੋਣ ਢਾਂਚੇ ਨੂੰ ਮਜ਼ਬੂਤ ਕਰਨਾ ਕਮੇਟੀ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਪੂਰੀ ਤਨਦੇਹੀ, ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਨਾਗਰਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਮੁੱਚੀ ਲੀਡਰਸ਼ਿਪ, ਪਾਰਟੀ ਵਰਕਰਾਂ ਅਤੇ ਆਗੂਆਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਪੰਜਾਬ ਵਿਚ ਇੱਕ ਮਜ਼ਬੂਤ ਵਿਕਲਪ ਵਜੋਂ ਉੱਭਰੇਗੀ ਅਤੇ ਆਉਣ ਵਾਲੀਆਂ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ, ਨੌਜਵਾਨਾਂ ਦੀਆਂ ਆਸਾਂ ਅਤੇ ਪੰਜਾਬ ਦੇ ਹਿਤਾਂ ਲਈ ਪਹਿਲਾਂ ਵਾਂਗ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।
ਪਿਛਲੀ ਖ਼ਬਰ ਅਮਲੋਹ ਨੂੰ ਸਿੱਧਾ ਜੀ.ਟੀ. ਰੋਡ ਨਾਲ ਜੋੜਨ ਵਾਲੇ ਬਾਈਪਾਸ ਦੀ ਚਿਰੋਕਣੀ ਮੰਗ ਜਲਦ ਹੋਵੇਗੀ ਪੂਰੀ-ਗੈਰੀ ਬੜਿੰਗ ਅਗਲੀ ਖ਼ਬਰ ਲੈਫ਼ਟੀਨੈਂਟ ਜਨਰਲ ਹਰਜੀਤ ਸਿੰਘ ਸਾਹੀ ਨੂੰ ਰਾਸ਼ਟਰਪਤੀ ਨੇ ਪਰਮ ਵਿਸ਼ਿਸ਼ਟ ਸੇਵਾ ਮੈਡਲ ਨਾਲ ਸਨਮਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।