15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਕੁਲਜੀਤ ਸਿੰਘ ਨਾਗਰਾ ਨੂੰ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦਾ ਕੋ-ਚੇਅਰਮੈਨ ਬਣਾਉਣਾ ਸ਼ਲਾਘਾਯੋਗ-ਐਡਵੋਕੇਟ ਵਰਮਾ

ਅਜੀਤ ਡੈਸਕ 03-07-2026
ਬਸੀ ਪਠਾਣਾਂ, 2 ਜੁਲਾਈ (ਰਾਜਿੰਦਰ ਸ਼ਰਮਾ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦਾ ਕੋ-ਚੇਅਰਮੈਨ ਬਣਾਉਣਾ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ ਅਤੇ ਸਰਹਿੰਦ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਸਮੇਤ ਆਮ ਲੋਕਾਂ ’ਚ ਖ਼ੁਸ਼ੀ ਦੀ ਲਹਿਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਲੀਗਲ ਸੈੱਲ ਦੇ ਅਹੁਦੇਦਾਰ ਐਡਵੋਕੇਟ ਭਾਰਤ ਭੂਸ਼ਣ ਵਰਮਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ। ਐਡਵੋਕੇਟ ਵਰਮਾ ਨੇ ਕਿਹਾ ਕਿ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਕਾਂਗਰਸ ਪਾਰਟੀ ਦੇ ਇਕ ਮਿਹਨਤੀ, ਜ਼ਮੀਨੀ ਪੱਧਰ ਨਾਲ ਜੁੜੇ ਹੋਏ ਅਤੇ ਜੁਝਾਰੂ ਆਗੂ ਹਨ, ਜੋ ਹਮੇਸ਼ਾ ਕਾਂਗਰਸ ਦੇ ਵਰਕਰ ਨਾਲ ਮੋਢੇ ਨਾਲ ਮੋਢਾ ਲਾ ਕੇ ਕਾਂਗਰਸ ਪਾਰਟੀ ਵਲੋਂ ਉਲੀਕੇ ਸੰਘਰਸ਼ਾਂ ’ਚ ਹਮੇਸ਼ਾ ਅੱਗੇ ਨਜ਼ਰ ਆਉਂਦੇ ਹਨ। ਵਰਮਾ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੂੰ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦਾ ਕੋ-ਚੇਅਰਮੈਨ ਬਣਾਉਣ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਮਲਿੱਕਾਅਰਜੁਨ ਖੜਗੇ, ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੀਨੀਅਰ ਆਗੂ ਸੋਨੀਆਂ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਸਹਿਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕੁਲਜੀਤ ਸਿੰਘ ਨਾਗਰਾ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਦਿੱਤੇ- ਵਿਧਾਇਕ ਰਾਏ ਅਗਲੀ ਖ਼ਬਰ ਅਮਲੋਹ ਨੂੰ ਸਿੱਧਾ ਜੀ.ਟੀ. ਰੋਡ ਨਾਲ ਜੋੜਨ ਵਾਲੇ ਬਾਈਪਾਸ ਦੀ ਚਿਰੋਕਣੀ ਮੰਗ ਜਲਦ ਹੋਵੇਗੀ ਪੂਰੀ-ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।