15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਿੰਡ ਨਲੀਨੀ ਵਿਖੇ ਲੋੜਵੰਦ ਪਰਿਵਾਰਾਂ ਨੂੰ 5-5 ਮਰਲੇ ਦੇ 192 ਪਲਾਟ ਦਿੱਤੇ- ਵਿਧਾਇਕ ਰਾਏ

ਅਜੀਤ ਡੈਸਕ 03-07-2026
ਜਖਵਾਲੀ, 2 ਜੁਲਾਈ (ਨਿਰਭੈ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਵੋਟਾਂ ਸਮੇਂ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪਿੰਡ ਨਲੀਨੀ ਕਲਾਂ ਵਿਖੇ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਵਲੋਂ 5-5 ਮਰਲੇ ਦੇ 192 ਪਲਾਟ ਪਿੰਡ ਵਾਸੀਆਂ ਨੂੰ ਤਕਸੀਮ ਕਰਵਾਏ ਗਏ । ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੀ ਭਗਵੰਤ ਮਾਨ ਸਰਕਾਰ ਦਾ ਮੁੱਖ ਮਨੋਰਥ ਹੈ। ਜਿਸ ਦੇ ਲਈ ਆਮ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਵਜੋਂ ਪਲਾਟ ਮੁਹੱਈਆ ਕਰਵਾਉਣਾ ਹੀ ਰਾਜ ਸਰਕਾਰ ਦਾ ਇਕ ਅਹਿਮ ਉਪਰਾਲਾ ਹੈ, ਤਾਂ ਜੋ ਆਮ ਲੋਕਾਂ ਦਾ ਜੀਵਨ ਆਰਥਿਕ ਤੌਰ ਤੇ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਹਿੰਗਾਈ ਦੇ ਯੁੱਗ ਵਿਚ ਘਰ ਦਾ ਖਰਚਾ ਚਲਾਉਣਾ ਵੀ ਮੁਸ਼ਕਿਲ ਹੈ, ਅਜਿਹੇ ਵਿਚ ਜੇਕਰ ਪੰਜਾਬ ਸਰਕਾਰ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਫ਼ਤ ਵਿਚ ਮੁਹੱਈਆ ਕਰਵਾ ਦੇਵੇ ਤਾਂ ਕਿਸੇ ਨੂੰ ਗਿਲਾ ਨਹੀਂ ਹੋਣਾ ਚਾਹੀਦਾ । ਇਸ ਮੌਕੇ ਬੀ.ਡੀ.ਪੀ.ਓ. ਸਰਹਿੰਦ ਦੀਪਸ਼ਿਖਾ ਗਰਗ, ਜੇ.ਈ ਗਗਨਦੀਪ ਸਿੰਘ, ਪੰਚਾਇਤ ਸਕੱਤਰ ਤਜਿੰਦਰ ਸਿੰਘ, ਮੈਂਬਰ ਜ਼ਿਲ੍ਹਾ ਪਰਿਸ਼ਦ ਬਲਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਮਨਪ੍ਰੀਤ ਸਿੰਘ, ਸ਼ਿੰਗਾਰਾ ਸਿੰਘ ਸਾਬਕਾ ਸਰਪੰਚ, ਸਰਪੰਚ ਹਰਪ੍ਰੀਤ ਕੌਰ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਹਰਕੇਸ਼ ਸਿੰਘ, ਜਸਵੰਤ ਕੌਰ, ਅਮਰੀਕ ਕੌਰ, ਸਰਬਜੀਤ (ਸਾਰੇ ਪੰਚ) ਅਤੇ ਸਮੂਹ ਨਗਰ ਨਿਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗਤਕਾ ਵਿਦਿਆਰਥੀਆਂ ਦੀ ਫ਼ੀਸ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਚੈੱਕ ਭੇਟ ਅਗਲੀ ਖ਼ਬਰ ਕੁਲਜੀਤ ਸਿੰਘ ਨਾਗਰਾ ਨੂੰ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦਾ ਕੋ-ਚੇਅਰਮੈਨ ਬਣਾਉਣਾ ਸ਼ਲਾਘਾਯੋਗ-ਐਡਵੋਕੇਟ ਵਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।