15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਵਿਧਾਇਕ ਗੈਰੀ ਬੜਿੰਗ ਵਲੋਂ ਪਿੰਡਾਂ ’ਚ ‘ਲੋਕ ਮਿਲਣੀ’ ਕਰਵਾਈ

ਅਜੀਤ ਡੈਸਕ 03-07-2026
ਅਮਲੋਹ, 2 ਜੁਲਾਈ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਪਿੰਡ ਘੁੱਲੂਮਾਜਰਾ, ਝੰਬਾਲਾ, ਰੰਘੇੜੀ ਕਲਾਂ ਅਤੇ ਰੰਘੇੜਾ ਖੁਰਦ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਦੀਆਂ ਜ਼ਮੀਨੀ ਪੱਧਰ ਦੀਆਂ ਮੁਸ਼ਕਿਲਾਂ ਨੂੰ ਨੇੜਿਓਂ ਸਮਝਣਾ ਅਤੇ ਬਿਨਾਂ ਕਿਸੇ ਦੇਰੀ ਦੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣਾ ਸੀ। ਇਸ ਮੌਕੇ ਪਿੰਡਾਂ ਦੇ ਮੁਹਤਬਰ ਆਗੂਆਂ, ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀਆਂ ਨੇ ਸ਼ਿਰਕਤ ਕੀਤੀ। ਵਿਧਾਇਕ ਗੈਰੀ ਬੜਿੰਗ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ, ਮਿਲਣੀ ਵਿਚ ਹਾਜ਼ਰ ਅਤੇ ਸੰਬੰਧਿਤ ਵਿਭਾਗਾਂ (ਜਿਵੇਂ ਕਿ ਪੰਚਾਇਤੀ ਰਾਜ, ਜਲ ਸਪਲਾਈ, ਬਿਜਲੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ) ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਅਧਿਕਾਰੀਆਂ ਨੂੰ ਤਾੜਨਾ ਕੀਤੀ ਕਿ ਲੋਕਾਂ ਦੇ ਲੰਬਿਤ ਪਏ ਕੰਮਾਂ ਨੂੰ ਤੈਅ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਸਰਕਾਰੀ ਕੰਮਕਾਜ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਅਤੇ ਸੁਪਨਾ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ, ਪਾਰਦਰਸ਼ੀ ਢੰਗ ਨਾਲ ਹੱਲ ਕਰਨਾ ਹੈ। ਪਿਛਲੀਆਂ ਸਰਕਾਰਾਂ ਵਾਂਗ ਹੁਣ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ, ਸਗੋਂ ਸਰਕਾਰ ਖ਼ੁਦ ਚੱਲ ਕੇ ਪਿੰਡਾਂ ਵਿਚ ਆ ਰਹੀ ਹੈ। ਅੰਤ ਵਿਚ ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਦੇ ਹਰੇਕ ਪਿੰਡ ਦੇ ਸਰਬਪੱਖੀ ਵਿਕਾਸ, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਲਾਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਦਿਨ-ਰਾਤ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਪਾਰਟੀ ਟਿਕਟ ਦੇਵੇਗੀ ਤਾਂ ਬਸੀ ਪਠਾਣਾਂ ਤੋਂ ਚੋਣ ਲੜਨ ਲਈ ਤਿਆਰ ਹਾਂ- ਗੁਰਪ੍ਰੀਤ ਸਿੰਘ ਜੀ.ਪੀ. ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।