15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਲਿਬੜਾ ਦੇ ਯਤਨਾਂ ਸਦਕਾ ਵੱਖ-ਵੱਖ ਸ਼ਖ਼ਸੀਅਤਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ’ ਦੇ ’ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 03-07-2026
ਫ਼ਤਹਿਗੜ੍ਹ ਸਾਹਿਬ, 2 ਜੁਲਾਈ (ਬਲਜਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਟਕਸਾਲੀ ਅਕਾਲੀ ਆਗੂ ਅਮਰ ਇੰਦਰ ਸਿੰਘ ਲਿਬੜਾ ਦੀ ਪ੍ਰੇਰਨਾ ਸਦਕਾ ਹਲਕੇ ਦੇ ਪਿੰਡ ਦਾਦੂ ਮਾਜਰਾ ਤੋਂ ਜਸਪਾਲ ਸਿੰਘ ਸਾਬਕਾ ਸਰਪੰਚ ਦਾਦੂ ਮਾਜਰਾ ਦੀ ਅਗਵਾਈ ਹੇਠ ਅਮਰ ਸਿੰਘ, ਅਮਰਿੰਦਰ ਸਿੰਘ, ਬਲਜਿੰਦਰ ਸਿੰਘ, ਪ੍ਰਭਜੋਤ ਸਿੰਘ, ਹਰਭਜਨ ਸਿੰਘ ਨੂੰ ਅੱਜ ਅਕਾਲੀ ਦਲ (ਵਾਰਿਸ ਪੰਜਾਬ) ਦੇ ਵਿਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਸ. ਲਿਬੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਰਿਵਾਇਤੀ ਪਾਰਟੀਆਂ ਦੇ ਕੂੜ ਪ੍ਰਚਾਰ ਤੋਂ ਤੰਗ ਹੋ ਕੇ ਅਕਾਲੀ ਦਲ (ਵਾਰਿਸ ਪੰਜਾਬ) ਦੇ ਨਾਲ ਜੁੜ ਰਹੇ ਹਨ । ਜਿਸ ਨਾਲ ਅਕਾਲੀ ਦਲ (ਵਾਰਿਸ ਪੰਜਾਬ) ਦਾ ਕਾਫ਼ਲਾ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੱਖ-ਵੱਖ ਪਿੰਡਾਂ ’ਚੋਂ ਵੱਡੀ ਗਿਣਤੀ ਵਿਚ ਆਮ ਵਰਕਰ ਤੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣਗੇ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਕੇ ਸਿੱਖੀ ਦੀ ਮੁੱਖ ਧਾਰਾ ਵਿਚ ਲਿਆਉਣ ਦਾ ਯਤਨ ਕਰਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੂਬੇ ਦੇ ਲੋਕ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਸੰਗਤਾਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਦੇ ਚੰਗੇ ਨਤੀਜੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸਾਹਮਣੇ ਆਉਣਗੇ। ਇਸ ਮੌਕੇ ਸ. ਲਿਬੜਾ ਨੇ ਪਾਰਟੀ ਵਿਚ ਸ਼ਾਮਿਲ ਹੋਏ ਆਗੂਆਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜਸਵੀਰ ਸਿੰਘ ਲੋਹਾਖੇੜੀ, ਬਚਿੱਤਰ ਸਿੰਘ ਪੰਜੋਲਾ, ਜਸਬੀਰ ਸਿੰਘ ਮਾਤਾ ਗੁਜਰੀ ਕਲੋਲੀ, ਹਰਸ਼ਪਿੰਦਰ ਸਿੰਘ ਚੀਮਾ ਝਾਂਮਪੁਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਪ੍ਰਸਤਾਵਿਤ ਸੋਧ ਬਿੱਲ ਮੁਲਤਵੀ ਕਰਨ ਦਾ ਫ਼ੈਸਲਾ ਸਲਾਹੁਣਯੋਗ- ਇੰਜ. ਟੌਹੜਾ ਅਗਲੀ ਖ਼ਬਰ ਸਾਰਥਿਕ ਫਾਊਂਡੇਸ਼ਨ ਨੇ ਐਸ.ਡੀ.ਐਮ. ਦੀਪਜੋਤ ਕੌਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।