15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸ੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਪ੍ਰਸਤਾਵਿਤ ਸੋਧ ਬਿੱਲ ਮੁਲਤਵੀ ਕਰਨ ਦਾ ਫ਼ੈਸਲਾ ਸਲਾਹੁਣਯੋਗ- ਇੰਜ. ਟੌਹੜਾ

ਅਜੀਤ ਡੈਸਕ 03-07-2026
ਮੰਡੀ ਗੋਬਿੰਦਗੜ੍ਹ, 2 ਜੁਲਾਈ (ਰਾਜੇਸ਼ ਸ਼ਰਮਾ)- ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧ ਨਾਲ ਸੰਬੰਧਿਤ 1956 ਦੇ ਐਕਟ ਵਿਚ ਪ੍ਰਸਤਾਵਿਤ ਸੋਧ ਬਿੱਲ ਨੂੰ ਫ਼ਿਲਹਾਲ ਮੁਲਤਵੀ ਕਰਨ ਦੇ ਫ਼ੈਸਲੇ ਦਾ ਭਾਜਪਾ ਦੇ ਸੂਬਾ ਸਕੱਤਰ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਹੈ। ਇੰਜ. ਟੌਹੜਾ ਨੇ ਆਪਣੇ ਬਿਆਨ ਵਿਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਸੰਵੇਦਨਸ਼ੀਲਤਾ ਦਾ ਸਬੂਤ ਦਿੰਦਿਆਂ ਇਸ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਪੰਜ ਤਖ਼ਤਾਂ ਵਿਚੋਂ ਇਕ ਮਹੱਤਵਪੂਰਨ ਤਖ਼ਤ ਹੈ, ਜਿਸ ਦੀ ਮਰਿਆਦਾ, ਖ਼ੁਦਮੁਖ਼ਤਿਆਰੀ ਅਤੇ ਪ੍ਰਬੰਧਕੀ ਪ੍ਰਣਾਲੀ ਨਾਲ ਸਮੁੱਚੇ ਸਿੱਖ ਪੰਥ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ । ਇੰਜ. ਟੌਹੜਾ ਨੇ ਕਿਹਾ ਕਿ ਮਹਾਰਾਸ਼ਟਰ ਦੇ ਮਾਲ ਮੰਤਰੀ ਚੰਦਰਸ਼ੇਖਰ ਬਾਵਨਕੁਲੇ ਦੇ ਐਲਾਨ ਅਨੁਸਾਰ ਇਸ ਮਾਮਲੇ ’ਤੇ ਇਕ ਉੱਚ ਪੱਧਰੀ ਕਮੇਟੀ ਬਣਾਈ ਜਾਵੇਗੀ, ਜੋ ਸ਼੍ਰੋਮਣੀ ਕਮੇਟੀ, ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਅਤੇ ਹੋਰ ਸਿੱਖ ਸੰਸਥਾਵਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਸਹਿਮਤੀ ਅਤੇ ਸਲਾਹ ਤੋਂ ਬਿਨਾਂ ਕੋਈ ਵੀ ਅਗਲਾ ਕਦਮ ਨਹੀਂ ਚੁੱਕਿਆ ਜਾਵੇਗਾ ।
ਪਿਛਲੀ ਖ਼ਬਰ ਬਾਬਾ ਪਰਮਜੀਤ ਸਿੰਘ ਨੇ ਗਊਸ਼ਾਲਾ ਕਮੇਟੀ ਨੂੰ ਆਰਥਿਕ ਸਹਿਯੋਗ ਭੇਜਿਆ ਅਗਲੀ ਖ਼ਬਰ ਲਿਬੜਾ ਦੇ ਯਤਨਾਂ ਸਦਕਾ ਵੱਖ-ਵੱਖ ਸ਼ਖ਼ਸੀਅਤਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ’ ਦੇ ’ਚ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।