15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਕਿਸਤਾਨ ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਅਤਿ ਦੁਖਦਾਈ-ਇੰਜ. ਟੌਹੜਾ

ਅਜੀਤ ਡੈਸਕ 03-07-2026
ਮੰਡੀ ਗੋਬਿੰਦਗੜ੍ਹ, 2 ਜੁਲਾਈ (ਰਾਜੇਸ਼ ਸ਼ਰਮਾ)-ਪਾਕਿਸਤਾਨ ਦੇ ਫ਼ਾਰੂਕਾਬਾਦ ਵਿਖੇ ਸਥਿਤ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ’ਤੇ ਭਾਜਪਾ ਦੇ ਸੂਬਾ ਸਕੱਤਰ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਨੂੰ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਗੰਭੀਰ ਸੱਟ ਕਰਾਰ ਦਿੰਦਿਆਂ ਕਿਹਾ ਕਿ ਗੁਰੂ ਘਰ ਸਿੱਖਾਂ ਦੀ ਆਸਥਾ, ਵਿਰਾਸਤ ਅਤੇ ਇਤਿਹਾਸ ਦੇ ਪ੍ਰਤੀਕ ਹਨ, ਜਿਨ੍ਹਾਂ ਨੂੰ ਨੁਕਸਾਨ ਪਹੁੰਚਾਉਣਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇੰਜ. ਟੌਹੜਾ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਤੇ ਅਧਿਕਾਰਤ ਬੁਲਾਰੇ ਵਲੋਂ ਇਸ ਮਾਮਲੇ ’ਤੇ ਲਏ ਗਏ ਸਖ਼ਤ ਰੁਖ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜੋ ਅੰਤਰਰਾਸ਼ਟਰੀ ਪੱਧਰ ’ਤੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਦੇ ਨੁਕਸਾਨੇ ਗਏ ਹਿੱਸਿਆਂ ਦੀ ਜਲਦ ਮੁੜ ਉਸਾਰੀ ਕਰਵਾਈ ਜਾਵੇ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਕਾਰਜਕਾਰਨੀ ਮੈਂਬਰ ਮਨਦੀਪ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਡਡਹੇੜੀ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ।
ਪਿਛਲੀ ਖ਼ਬਰ ਐਨ.ਜੀ.ਓ. ਸੈੱਲ ਭਾਜਪਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਦੀ ਅਗਵਾਈ ’ਚ ਮੀਟਿੰਗ ਅਗਲੀ ਖ਼ਬਰ ਪਛੜੀਆਂ ਸ਼੍ਰੇਣੀਆਂ ਨਾਲ ਵਿਤਕਰੇ ਦੇ ਵਿਰੋਧ ’ਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਅੱਜ- ਬੱਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।