15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਐਨ.ਜੀ.ਓ. ਸੈੱਲ ਭਾਜਪਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਦੀ ਅਗਵਾਈ ’ਚ ਮੀਟਿੰਗ

ਅਜੀਤ ਡੈਸਕ 03-07-2026
ਖਮਾਣੋਂ, 2 ਜੁਲਾਈ (ਮਨਮੋਹਣ ਸਿੰਘ ਕਲੇਰ)- ਭਾਜਪਾ ਐਨ.ਜੀ.ਓ. ਸੈੱਲ ਭਾਜਪਾ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ ਰੋਮੀ ਵਲੋਂ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ। ਇਸ ਮੀਟਿੰਗ ਦੌਰਾਨ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਸੈੱਲ ਦੇ ਰਾਜ ਪੱਧਰੀ ਮੈਂਬਰਾਂ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ। ਐਨ.ਜੀ.ਓ.ਸੈੱਲ ਦੇ ਸੂਬਾ ਕੋ ਕਨਵੀਨਰ ਅਰੁਣ ਗੁਸਾਈਂ ਨੇ ਪਿੰਡਾਂ ਨਾਲ ਸੰਬੰਧਿਤ ਮੈਂਬਰਾਂ ਨੂੰ ਐਮ.ਐਸ.ਪੀ. ਸੰਬੰਧੀ ਜਾਣਕਾਰੀ ਦਿੱਤੀ ਤਾਂ ਜੋ ਅਸਲ ਤੱਥਾਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾ ਸਕੇ । ਸੈੱਲ ਦੇ ਕੋ ਕਨਵੀਨਰ ਗੁਰਵਿੰਦਰ ਸਿੰਘ ਸੋਹੀ ਨੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੈਡੀਕਲ ਕੈਂਪ ਲਗਾਉਣ ਦੀ ਪ੍ਰਕਿਰਿਆ ਨੂੰ ਮੈਂਬਰਾਂ ਨਾਲ ਸਾਂਝਾ ਕੀਤਾ । ਇਸ ਤੋਂ ਇਲਾਵਾ ਬਾਕੀ ਮੈਂਬਰਾਂ ਨੇ ਵੀ ਆਪੋ-ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਅਰਵਿੰਦਰ ਸਿੰਘ ਤੇ ਹਰਸ਼ਦੀਪ ਸ਼ਰਮਾ ਨੂੰ ਐਨ.ਜੀ.ਓ ਸੈੱਲ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ । ਇਸ ਉਪਰੰਤ ਮਨਜਿੰਦਰ ਸਿੰਘ ਰੋਮੀ ਵਲੋਂ ਸਮੂਹ ਐਨ.ਜੀ.ਓ.ਸੈਲ ਟੀਮ ਸਮੇਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ ਅਤੇ ਸੈੱਲ ਦੀਆ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਗਿਆ । ਇਨ੍ਹਾਂ ਤੋਂ ਇਲਾਵਾ ਸਮਰਤਾ ਕੌਰ ਸੂਬਾ ਕੋ ਕਨਵੀਨਰ, ਮੋਨਿਕਾ ਪਾਸੀ ਸੂਬਾ ਕੋ ਕਨਵੀਨਰ, ਰੋਹਿਤ ਸ਼ਰਮਾ ਸੂਬਾ ਕਾਰਜਕਾਰਨੀ ਮੈਂਬਰ, ਨਰਵੀਰ ਕੁਮਾਰ ਧੀਮਾਨ, ਸੁਖਵੰਤ ਸਿੰਘ, ਰਾਜਵੀਰ ਸਿੰਘ, ਗੁਰਪ੍ਰੀਤ ਸਿੰਘ, ਹਰੀਸ਼ ਕੁਮਾਰ, ਸ਼ੈਲਿੰਦਰ ਕੁਮਾਰ,ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਲਛਮਣ ਨਹਿਰ ’ਚ ਪਿਆ ਵੱਡਾ ਪਾੜ, ਸੈਂਕੜੇ ਏਕੜ ਫ਼ਸਲ ਤਬਾਹ ਅਗਲੀ ਖ਼ਬਰ ਪਾਕਿਸਤਾਨ ਵਿਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਅਤਿ ਦੁਖਦਾਈ-ਇੰਜ. ਟੌਹੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।