07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਐਸ. ਆਈ. ਆਰ. ਕੈਂਪ ’ਚ ਲੋਕਾਂ ਨੇ ਉਤਸ਼ਾਹ ਨਾਲ ਲਿਆ ਭਾਗ

ਅਜੀਤ ਡੈਸਕ 06-07-2026
ਬਸੀ ਪਠਾਣਾਂ, 5 ਜੁਲਾਈ (ਰਾਜਿੰਦਰ ਸ਼ਰਮਾ/ਐਚ. ਐਸ. ਗੌਤਮ)-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਬਸੀ ਪਠਾਣਾਂ ਦੀ ਐਸ. ਡੀ. ਐਮ. ਦੀਪਜੋਤ ਕੌਰ ਦੀ ਦੇਖ-ਰੇਖ ਹੇਠ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ-ਸਮੀਖਿਆ ਐਸ. ਆਈ. ਆਰ ਮੁਹਿੰਮ ਤਹਿਤ ਕਰਨ ਲਈ ਬਸੀ ਪਠਾਣਾਂ ਦੇ ਵੱਖ-ਵੱਖ ਖੇਤਰਾਂ ’ਚ ਕੈਂਪ ਆਯੋਜਿਤ ਕੀਤੇ ਗਏ। ਸ਼ਹਿਰ ਦੇ ਹਿੰਦੀ ਪੁੱਤਰੀ ਪਾਠਸ਼ਾਲਾ ਵਿਖੇ ਬੂਥ ਨੰਬਰ 112 ਤੇ 113 ਦੇ ਵੋਟਰਾਂ ਲਈ ਵਿਸ਼ੇਸ਼ ਕੈਂਪ ’ਚ ਵੱਡੀ ਗਿਣਤੀ ’ਚ ਵੋਟਰਾਂ ਨੇ ਸ਼ਿਰਕਤ ਕੀਤੀ। ਕੈਂਪ ’ਚ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਜਾਂਚ, ਸੋਧ ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਦੀ ਸਹੂਲਤ ਦਿੱਤੀ ਗਈ। ਕੈਂਪ ਦੇ ਬੂਥ ਲੈਵਲ ਅਧਿਕਾਰੀਆਂ ਬੀ. ਐਲ. ਓਜ਼ ’ਚ ਸ਼ਾਮਿਲ ਸੁਖਵਿੰਦਰ ਸਿੰਘ ਤੇ ਗੁਰਦੀਪ ਸਿੰਘ ਵਲੋਂ ਵੋਟਰਾਂ ਨੂੰ ਵੋਟਰ ਸੂਚੀ ’ਚ ਆਪਣੇ ਨਾਂਅ ਤੇ ਵੇਰਵਿਆਂ ਦੀ ਪੁਸ਼ਟੀ ਕਰਨ ਲਈ ਪ੍ਰੇਰਿਤ ਕੀਤਾ। ਬੀ. ਐਲ. ਓਜ਼ ਗੁਰਦੀਪ ਸਿੰਘ ਨੇ ਦੱਸਿਆ ਕਿ ਕੈਂਪ ਦਾ ਮਕਸਦ ਲੋਕਾਂ ਨੂੰ ਵੋਟ ਸੰਬੰਧੀ ਸੇਵਾਵਾਂ ਮੁਹੱਈਆ ਕਰਵਾਉਣਾ ’ਤੇ ਵੋਟਰਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਹੈ।
ਕੈਂਪ ’ਚ ਆਏ ਲੋਕਾਂ ਨੇ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ ਮਿਲਦੀ ਹੈ। ਬੀ. ਐਲ. ਓਜ਼ ਗੁਰਦੀਪ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਸਮੇਂ ਸਿਰ ਆਪਣੇ ਵੇਰਵੇ ਅੱਪਡੇਟ ਕਰਵਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
ਪਿਛਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਕੀਤੀ ਅਪੀਲ ਅਗਲੀ ਖ਼ਬਰ ਵਰਕਰਾਂ ਦੀ ਮਿਹਨਤ ਨਾਲ 2027 ’ਚ ਬਣੇਗੀ ਕਾਂਗਰਸ ਦੀ ਸਰਕਾਰ-ਰਣਦੀਪ ਸਿੰਘ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।