06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਸੌਟੀ ਵਿਖੇ ਗੁਰਮਤਿ ਕੈਂਪ ’ਚ 430 ਬੱਚਿਆਂ ਨੇ ਲਿਆ ਭਾਗ

ਅਜੀਤ ਡੈਸਕ 06-07-2026
ਅਮਲੋਹ, 5 ਜੁਲਾਈ (ਕੇਵਲ ਸਿੰਘ)-ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਹੇਠ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਉਪਰਾਲੇ ਸਦਕਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਸੌਂਟੀ ਵਿਖੇ ਗੁਰਮਤਿ ਕੈਂਪ ਲਗਾਇਆ, ਜਿਸ ਵਿਚ ਬੱਚਿਆਂ ਨੂੰ ਗੁਰਬਾਣੀ, ਇਤਿਹਾਸ ਤੇ ਰਹਿਤ ਮਰਿਆਦਾ ਸੰਬੰਧੀ ਵਡਮੁੱਲੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗੁਰਬਾਣੀ ਕੰਠ, ਸੁੰਦਰ ਦਸਤਾਰ ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਹਲਕੇ ਦੇ ਵੱਖ-ਵੱਖ ਨਗਰਾਂ ਦੇ ਤਕਰੀਬਨ 430 ਬੱਚਿਆਂ ਨੇ ਭਾਗ ਲਿਆ। ਮੁਕਾਬਲਿਆਂ ਵਿਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਭਾਈ ਰਵਿੰਦਰ ਸਿੰਘ ਖ਼ਾਲਸਾ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਸੌਂਟੀ ਵਲੋਂ ਸਾਈਕਲ, ਵਿਸ਼ੇਸ਼ ਸਨਮਾਨ ਚਿੰਨ੍ਹਾਂ ਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਮੁਕਾਬਲੇ ਵਿਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ ਤੇ ਸਹਿਯੋਗ ਲਈ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਛੇਵੀਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਬੱਬੀ, ਜਗਦੇਵ ਸਿੰਘ ਕਮੇਟੀ ਮੈਂਬਰ, ਗ੍ਰੰਥੀ ਸੁਖਦਰਸ਼ਨ ਸਿੰਘ, ਭਾਈ ਬਲਵੀਰ ਸਿੰਘ, ਭਾਈ ਅਵਤਾਰ ਸਿੰਘ ਹਲੋਤਾਲੀ ਨਿਗਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ, ਭਾਈ ਸੁਖਵੀਰ ਸਿੰਘ ਖੋਖਰ, ਭਾਈ ਪ੍ਰਿਤਪਾਲ ਸਿੰਘ ਉਦੋਕੇ, ਭਾਈ ਅਰਜਨ ਸਿੰਘ ਪ੍ਰਚਾਰਕ ਅਤੇ ਸੰਗਤਾਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਐਸ. ਡੀ. ਐਮ. ਵਲੋਂ ਹਲਕਾ ਅਮਲੋਹ ਵਿਖੇ ਇਨੂਮੀਰੇਸ਼ਨ ਫਾਰਮ ਇਕੱਠੇ ਕਰਨ ਤੇ ਡਿਜ਼ੀਟਾਈਜ਼ੇਸ਼ਨ ਲਈ ਲਗਾਏ ਕੈਂਪਾਂ ਦਾ ਨਿਰੀਖਣ ਅਗਲੀ ਖ਼ਬਰ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।