14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਚੋਣਾਂ ਤੋਂ ਪਹਿਲਾਂ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਹਾਇਤਾ ਰਾਸ਼ੀ ਪਾਉਣਾ ਸਰਕਾਰ ਦੀ ਘਬਰਾਹਟ ਦਾ ਨਤੀਜਾ-ਡਾ. ਢੋਲੇਵਾਲ

ਅਜੀਤ ਡੈਸਕ 07-07-2026
ਬਸੀ ਪਠਾਣਾਂ, 6 ਜੁਲਾਈ (ਰਾਜਿੰਦਰ ਸ਼ਰਮਾ)-ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਹਿਲਾਵਾਂ ਦੇ ਖਾਤਿਆਂ ’ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸਹਾਇਤਾ ਰਾਸ਼ੀ ਪਾਉਣਾ ‘ਆਪ’ ਸਰਕਾਰ ਦੀ ਘਬਰਾਹਟ ਦਾ ਨਤੀਜਾ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕੀਤਾ। ਡਾ. ਢੋਲੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰ ਮਹਿਲਾ ਨੂੰ ਹਰ ਮਹੀਨੇ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਅਤੇ ਜੇਕਰ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਇਹ ਯੋਜਨਾ ਸਰਕਾਰ ਬਣਨ ਦੇ ਸ਼ੁਰੂਆਤੀ ਮਹੀਨਿਆਂ ’ਚ ਹੀ ਲਾਗੂ ਕਰ ਦਿੱਤੀ ਜਾਂਦੀ, ਪਰ ਸਾਢੇ ਚਾਰ ਸਾਲ ਤੱਕ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕ ਤੋਂ ਵਾਂਝਾ ਰੱਖਿਆ ਗਿਆ ਅਤੇ ਹੁਣ ਚੋਣਾਂ ਤੋਂ ਠੀਕ ਪਹਿਲਾਂ ਸਿਆਸੀ ਲਾਭ ਲੈਣ ਲਈ ਯੋਜਨਾ ਲਾਗੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਮਹਿਲਾਵਾਂ ਦੇ ਹਿਤਾਂ ਲਈ ਵਚਨਬੱਧ ਹੈ ਤਾਂ ਉਹ ਪਿਛਲੇ ਸਾਢੇ ਚਾਰ ਸਾਲਾਂ ਦੀ ਬਣਦੀ ਬਕਾਇਆ ਰਕਮ ਵੀ ਅਦਾ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਅਤੇ ਸੂਬੇ ਦੇ ਲੋਕ ਹੁਣ ਖੋਖਲੇ ਐਲਾਨਾਂ ਨਾਲ ਨਹੀਂ, ਸਗੋਂ ਸਰਕਾਰ ਦੀ ਨੀਅਤ, ਕਾਰਗੁਜ਼ਾਰੀ ਤੇ ਵਿੱਤੀ ਜ਼ਿੰਮੇਵਾਰੀ ਦੇ ਆਧਾਰ ’ਤੇ ਆਪਣਾ ਫ਼ੈਸਲਾ ਕਰਨਗੇ।
ਪਿਛਲੀ ਖ਼ਬਰ ਬਹਾਦਰ ਸੈਨਿਕ ਵੈੱਲਫੇਅਰ ਸੰਸਥਾ ਖਨਿਆਣ ਨੂੰ ਗਰਾਮ ਪੰਚਾਇਤ ਨੇ ਦਿੱਤਾ ਕਮਰਾ ਸਰਪੰਚ ਪਰਮਿੰਦਰ ਸਿੰਘ ਰਾਜੂ ਵਲੋਂ ਸੰਸਥਾ ਲ... ਅਗਲੀ ਖ਼ਬਰ ਨਰੇਸ਼ ਵੈਦ ਨੂੰ ਇੰਡੀਅਨ ਬੈਂਕ ਇੰਪਲਾਈਜ਼ ਯੂਨੀਅਨ ਨਾਰਥ ਜ਼ੋਨ ਦਾ ਦੂਜੀ ਵਾਰ ਜਨਰਲ ਸਕੱਤਰ ਬਣਨ ’ਤੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।