15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਨੇ ਐਕਸੀਅਨ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 07-07-2026
ਫ਼ਤਹਿਗੜ੍ਹ ਸਾਹਿਬ, 6 ਜੁਲਾਈ (ਬਲਜਿੰਦਰ ਸਿੰਘ)-ਫ਼ੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸੂਬਾ ਕਮੇਟੀ ਦੇ ਸੱਦੇ ਤਹਿਤ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਦਫ਼ਤਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸੁਪਰਡੈਂਟ ਰਾਹੀਂ ਮੰਗ-ਪੱਤਰ ਭੇਜਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਵਿਚ ਕੰਮ ਕਰਦੇ ਫ਼ੀਲਡ ਦੇ ਦਰਜਾ 3 ਤੇ 4 ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਜਥੇਬੰਦੀ ਨੂੰ ਮਿਲਣ ਸਮਾਂ ਨਾ ਦੇਣ ਕਾਰਨ 21 ਜੁਲਾਈ ਨੂੰ ਰੋਸ ਵਜੋਂ ਵਿੱਤ ਮੰਤਰੀ ਦੇ ਹਲਕੇ ਵਿਚ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ, ਜਿਸ ’ਚ ਡੀ. ਏ. ਦੇ ਬਕਾਏ ਤੋਂ ਇਲਾਵਾ, ਸਿੰਚਾਈ ਵਿਭਾਗ ਵਿਚ ਪੋਸਟਾਂ ’ਤੇ ਕੱਟ ਲਾਉਣਾ, ਪਿਛਲੇ ਸਮੇਂ ਵਿਚ ਕੱਟੀਆਂ ਪੋਸਟਾਂ ਬਹਾਲ ਕਰਵਾਉਣਾ, ਸਿੰਚਾਈ ਵਿਭਾਗ ਵਿਚ ਦਰਜਾ ਚਾਰ ਮੁਲਾਜ਼ਮਾਂ ਦੀਆਂ ਦੂਰ ਦੁਰਾਡੇ ਕੀਤੀਆਂ ਬਦਲੀਆਂ ਰੱਦ ਕਰਵਾਉਣਾ ਆਦਿ ਮੰਗਾਂ ਦਾ ਹੱਲ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਰਜਿੰਦਰਪਾਲ, ਹਰਜੀਤ ਸਿੰਘ ਹਿੰਦੂਪੁਰ, ਜਗਵੰਤ ਸਿੰਘ ਅਮਲੋਹ, ਰਣਜੀਤ ਸਿੰਘ, ਸੁਖਦੀਪ ਕੁਮਾਰ, ਹਰਚੰਦ ਸਿੰਘ, ਰਾਜਇੰਦਰ ਸਿੰਘ ਬੱਤਾ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਬੀਰ ਸਿੰਘ, ਰਣਵੀਰ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ, ਗੁਰਚਰਨ ਸਿੰਘ, ਜਰਨੈਲ ਸਿੰਘ, ਗੁਰਪਾਲ ਸਿੰਘ, ਚਰਨਜੀਤ ਸਿੰਘ, ਤਲਵਿੰਦਰ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਦੀ ਪ੍ਰਿੰਸੀਪਲ ਨੀਤੂ ਕੁਮਾਰ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਅਮਲੋਹ ਵਿਚ ਸਜਾਏ ਨਗਰ ਕੀਰਤਨ ਵਿਚ ਵਿਧਾਇਕ ਗੈਰੀ ਬੜਿੰਗ ਨੇ ਲਵਾਈ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।