07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਭਾਕਿਯੂ ਸਿੱਧੂਪੁਰ ਦੀ ਮੀਟਿੰਗ ਵਿਚ ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਅਜੀਤ ਡੈਸਕ 08-07-2026
ਅਮਲੋਹ, 7 ਜੁਲਾਈ (ਕੇਵਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਬਲਾਕ ਅਮਲੋਹ ਦੀ ਅਹਿਮ ਮੀਟਿੰਗ ਗੁਰਦੁਆਰਾ ਸਿੰਘ ਸਭਾ ਅਮਲੋਹ ਵਿਖੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਟਿੱਬੀ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਆਗੂਆਂ ਤੇ ਕਿਸਾਨਾਂ ਨੇ ਸ਼ਿਰਕਤ ਕਰਕੇ ਕਿਸਾਨੀ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਤੇ ਅਹਿਮ ਫ਼ੈਸਲੇ ਲਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਤੇ ਬਲਾਕ ਪ੍ਰਧਾਨ ਰਾਜਿੰਦਰ ਸਿੰਘ ਟਿੱਬੀ ਨੇ ਬਿਜਲੀ ਬੋਰਡ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਲਈ ਲਗਾਏ ਗਏ ਟਰਾਂਸਫ਼ਾਰਮਰਾਂ ਦੀ ਸਮਰੱਥਾ (ਲੋਡ) ਵਿਚ ਤੁਰੰਤ ਵਾਧਾ ਕੀਤਾ ਜਾਵੇ, ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਇਹ ਮੰਗ ਪੂਰੀ ਹੋਣ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜਰਨਲ ਸਕੱਤਰ ਗੁਲਜ਼ਾਰ ਸਿੰਘ, ਮੀਤ ਪ੍ਰਧਾਨ ਸਤਪਾਲ ਸਿੰਘ ਸ਼ੇਰਗੜ੍ਹ, ਖ਼ਜ਼ਾਨਚੀ ਮਹਿੰਦਰ ਸਿੰਘ, ਸ਼ਿੰਗਾਰਾ ਸਿੰਘ, ਬਲਜਿੰਦਰ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਅਮਰਦੀਪ ਸਿੰਘ ਆਦਿ ਕਿਸਾਨ ਮੌਜੂਦ ਸਨ।
ਪਿਛਲੀ ਖ਼ਬਰ ਡਾ. ਸੋਨਾ ਥਿੰਦ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸੰਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਪ੍ਰਸ਼ਾਸਨ ਐਸ. ਆਈ. ਆਰ. ’ਚ ਕੰਮ ਕਰ ਰਹੇ ਅਧਿਆਪਕਾਂ, ਮੁਲਾਜ਼ਮਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਬੰਦ ਕਰੇ-ਜੀ. ਟੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।