07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਮਾਨਵ ਭਲਾਈ ਮੰਚ ਅਮਲੋਹ ਵਲੋਂ ਲੋਕ ਭਲਾਈ ਦੇ ਕੀਤੇ ਜਾਂਦੇ ਕੰਮ ਸ਼ਲਾਘਾਯੋਗ-ਐਡ. ਯਾਦਵਿੰਦਰਪਾਲ ਸਿੰਘ

ਅਜੀਤ ਡੈਸਕ 08-07-2026
ਅਮਲੋਹ, 7 ਜੁਲਾਈ (ਕੇਵਲ ਸਿੰਘ)-ਮਾਨਵ ਭਲਾਈ ਮੰਚ ਅਮਲੋਹ ਵਲੋਂ ਡੇਰਾ ਗ਼ਰੀਬ ਦਾਸ ਅਮਲੋਹ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਣ ਲਈ 261ਵਾਂ ਸਮਾਗਮ ਮੰਚ ਦੇ ਚੇਅਰਮੈਨ ਮਾਸਟਰ ਮਨੋਹਰ ਲਾਲ ਵਰਮਾ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਐਡਵੋਕੇਟ ਯਾਦਵਿੰਦਰਪਾਲ ਸਿੰਘ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਮੰਚ ਵਲੋਂ ਲੋੜਵੰਦਾਂ ਦੀ ਮਦਦ ਲਈ ਹਰ ਮਹੀਨੇ ਕੀਤੇ ਜਾਂਦੇ ਇਸ ਸਮਾਰੋਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਉੱਤਮ ਸੇਵਾ ਹੈ ਤੇ ਸਾਡੇ ਗੁਰੂਆਂ, ਪੀਰ ਪੈਗ਼ੰਬਰਾਂ ਨੇ ਵੀ ਸਾਨੂੰ ਮਾਨਵਤਾ ਦੀ ਸੇਵਾ ਦਾ ਮਾਰਗ ਦਿਖਾਇਆ ਹੈ। ਇਸ ਮੌਕੇ ਮਾ. ਮਨੋਹਰ ਲਾਲ ਨੇ ਮੰਚ ਵਲੋਂ ਕਰਵਾਏ ਜਾਂਦੇ ਸਮਾਜ ਭਲਾਈ ਦੇ ਕਾਰਜਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਗਊ ਸੇਵਾ ਸੰਮਤੀ ਦੇ ਪ੍ਰਧਾਨ ਭੂਸ਼ਨ ਸੂਦ, ਮਦਨ ਮੋਹਨ ਅਬਰੋਲ, ਰਿਟ. ਖੇਤੀਬਾੜੀ ਅਫ਼ਸਰ ਡਾ. ਅਰਜਨ ਸਿੰਘ, ਜਗਦੀਸ਼ ਚੰਦ ਵਰਮਾ ਤੇ ਭਗਵਾਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਵਲੋਂ ਸੂਬਾ ਪ੍ਰਧਾਨ ਰਾਜਾ ਵੜਿੰਗ ਨਾਲ ਮੁਲਾਕਾਤ ਅਗਲੀ ਖ਼ਬਰ ਡਾ. ਸੋਨਾ ਥਿੰਦ ਵਲੋਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸੰਬੰਧੀ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।