07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿਚ ਵਕੀਲਾਂ ਨੇ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ

ਅਜੀਤ ਡੈਸਕ 08-07-2026
ਫ਼ਤਹਿਗੜ੍ਹ ਸਾਹਿਬ, 7 ਜੁਲਾਈ (ਬਲਜਿੰਦਰ ਸਿੰਘ)-ਲੀਗਲ ਐਂਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਵਕੀਲਾਂ ਵਲੋਂ ਪ੍ਰਧਾਨ ਐਡਵੋਕੇਟ ਗਗਨਦੀਪ ਸਿੰਘ ਵਿਰਕ ਦੀ ਅਗਵਾਈ ਵਿਚ ਅਣਮਿਥੇ ਸਮੇਂ ਲਈ ‘ਨੋ ਵਰਕ’ ਦਾ ਐਲਾਨ ਕਰਦਿਆਂ ਹੜਤਾਲ ਕੀਤੀ ਗਈ, ਜਿਸ ਤਹਿਤ ਵਕੀਲਾਂ ਨੇ ਜ਼ਿਲ੍ਹਾ ਅਦਾਲਤ ਅੱਗੇ ਬੈਠ ਕੇ ਆਪਣਾ ਰੋਸ ਜ਼ਾਹਿਰ ਕੀਤਾ। ਇਸ ਫ਼ੈਸਲੇ ਕਾਰਨ ਅਦਾਲਤੀ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਨਾਲ ਦੂਰ-ਦੁਰਾਡਿਓਂ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਧਾਨ ਐਡ. ਵਿਰਕ ਨੇ ਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਨਵੀ ਵਿਵਸਥਾ ਕਾਰਨ ਆਰਥਿਕ ਤੌਰ ’ਤੇ ਕਮਜ਼ੋਰ ਤੇ ਨਵੇਂ ਵਕੀਲਾਂ ਦਾ ਵੱਡਾ ਮਾਲੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੋ ਲੋਕ ਨਿੱਜੀ ਵਕੀਲ ਰੱਖਣ ਦੇ ਪੂਰੀ ਤਰ੍ਹਾਂ ਸਮਰੱਥ ਹਨ, ਉਹ ਵੀ ਮੁਫ਼ਤ ਕਾਨੂੰਨੀ ਸਹਾਇਤਾ ਵਾਲੀ ਇਸ ਸਰਕਾਰੀ ਸਹੂਲਤ ਦਾ ਨਾਜਾਇਜ਼ ਫਾਇਦਾ ਉਠਾ ਰਹੇ ਹਨ। ਵਕੀਲਾਂ ਮੁਤਾਬਿਕ ਜਦੋਂ ਤੱਕ ਇਸ ਪ੍ਰਣਾਲੀ ਵਿਚ ਸੁਧਾਰ ਨਹੀਂ ਕੀਤਾ ਜਾਂਦਾ ਜਾਂ ਇਸ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸਾਬਕਾ ਪ੍ਰਧਾਨ ਐਡ. ਅਮਰਜੀਤ ਸਿੰਘ ਚੀਮਾ, ਰਾਜਵੀਰ ਸਿੰਘ ਗਰੇਵਾਲ, ਅਜੀਤ ਪਾਲ ਸਿੰਘ, ਜਰਨਲ ਸਕੱਤਰ ਹਰਜੀਤ ਸਿੰਘ ਭੱਲ ਮਾਜਰਾ, ਅਮਨਦੀਪ ਸਿੰਘ ਸੇਖਵਾਂ, ਇੰਦਰਜੀਤ ਸਿੰਘ ਚੀਮਾ, ਕੁਲਵੰਤ ਸਿੰਘ ਖੇੜਾ, ਹਰਦੇਵ ਸਿੰਘ ਰਾਏ, ਵੀਰ ਦਵਿੰਦਰ ਸਿੰਘ ਬਾਜਵਾ, ਆਰ. ਐਸ. ਲੌਂਗੋਵਾਲ, ਨਵਜੋਤ ਸਿੰਘ ਸਿੱਧੂ, ਨਰਿੰਦਰ ਸ਼ਰਮਾ, ਸੁਮਿਤ ਗੁਪਤਾ, ਗਗਨਦੀਪ ਸਿੰਘ ਗੁਰਾਇਆ, ਕਰਮਜੀਤ ਸਿੰਘ ਮੋਹੀ, ਅਮਨਦੀਪ ਸਿੰਘ ਚੀਮਾ, ਐਡ. ਗੁਰਮੀਤ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਕੈੜਾ, ਦਲਵੀਰ ਸਿੰਘ, ਵਿਕਾਸ ਸਿਬੇ, ਸੰਦੀਪ ਸ਼ਰਮਾ, ਗੁਲਸ਼ਨ, ਜਸ਼ਨਦੀਪ ਸਿੰਘ ਭੱਲਮਾਜਰਾ, ਸੁਖਬੀਰ ਸਿੰਘ, ਕੇ.ਐਸ ਮਡੋਰ, ਜਗਪਾਲ ਸਿੰਘ ਚਹਿਲ, ਦਵਿੰਦਰ ਸਿੰਘ, ਜਗਤਾਰ ਸਿੰਘ, ਮਨਰਾਜ ਸਿੰਘ ਕੰਗ, ਪਰਵਿੰਦਰ ਸਿੰਘ ਤੂਰ, ਰਜਿੰਦਰ ਸਿੰਘ ਖੁਰਮੀ, ਗੁਰਚਰਨ ਸਿੰਘ, ਹਰਕਮਲ ਸਿੰਘ, ਲਲਿਤ ਗੁਪਤਾ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਪ੍ਰਿੰਸ ਗੋਰਾਇਆ ਲਗਾਤਾਰ ਦੂਜੀ ਵਾਰ ਬਣਨਗੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਅਗਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਦੀ ਪੈਦਲ ਯਾਤਰਾ ਕਰਨ ਵਾਲੇ ਰਾਜੀਵ ਸਿੰਗਲਾ ਨੂੰ ਕੀਤਾ ਵਿਸ਼ੇਸ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।