07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਾ ਕੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਿੰਦਣਯੋਗ-ਮੁਕਾਰੋਂਪੁਰ

ਅਜੀਤ ਡੈਸਕ 08-07-2026
ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ, 7 ਜੁਲਾਈ (ਬਲਜਿੰਦਰ ਸਿੰਘ, ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਮਨਮੋਹਨ ਸਿੰਘ ਮਕਾਰੋਪੁਰ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ ਰੁਪਾਲਹੇੜੀ ਸਾਬਕਾ ਸਰਪੰਚ ਜਸਵੀਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਟਰੱਸਟੀ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਦੱਸਿਆ ਕਿ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ। ਜਥੇਦਾਰ ਮੁਕਾਰੋਪੁਰ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ (ਪੰਜਾਬ 95)’ ਨੂੰ ਭਾਰਤ ਵਿਚੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸੱਚ ਨੂੰ ਸਾਹਮਣੇ ਲਿਆਉਣ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਵਾਲੀ ਇਕ ਮਹੱਤਵਪੂਰਨ ਕਿਰਤ ਹੈ। ਮੁਕਾਰੋਂਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਤੋਂ ਹੀ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫ਼ਿਲਮ ‘ਸਤਲੁਜ (ਪੰਜਾਬ 95)’ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਨ੍ਹਾਂ ਵਲੋਂ ਵੀ ਫ਼ਿਲਮ ਨੂੰ ਭਾਰਤ ਵਿਚੋਂ ਹਟਾਏ ਜਾਣ ਦੀ ਸਖ਼ਤ ਨਿੰਦਾ ਕੀਤੀ ਗਈ ਹੈ ਤੇ ਮੰਗ ਕੀਤੀ ਗਈ ਹੈ ਕਿ ਫ਼ਿਲਮ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ। ਇਸ ਮੌਕੇ ਸਾਬਕਾ ਸਰਪੰਚ ਜਸਵੀਰ ਸਿੰਘ ਰੁਪਾਲਹੇੜੀ, ਗੁਰਪ੍ਰੀਤ ਸਿੰਘ ਪੰਚ, ਸਵਰਨ ਸਿੰਘ ਪੰਚ, ਸੁੱਖਾ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ ਸਾਬਕਾ ਸਰਪੰਚ, ਮਾ. ਹਮੀਰ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ, ਸੇਰ ਸਿੰਘ, ਮੇਵਾ ਸਿੰਘ, ਹਰਪ੍ਰੀਤ ਸਿੰਘ ਰੈਲੋ, ਸੁਰਿੰਦਰ ਸਿੰਘ ਰੈਲੋ, ਸੁਦਾਗਰ ਸਿੰਘ ਰੁਪਾਲਹੇੜੀ ਅਤੇ ਬਰਿੰਦਰ ਸਿੰਘ ਰੁਪਾਲਹੇੜੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਾ ਵੈੱਲਫੇਅਰ ਫਾਊਂਡੇਸ਼ਨ ਨੇ ਰਾਮਪੁਰ ਵਿਖੇ ਕੈਂਪ ਲਗਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ ਅਗਲੀ ਖ਼ਬਰ ਹਰਪ੍ਰੀਤ ਸਿੰਘ ਪ੍ਰਿੰਸ ਗੋਰਾਇਆ ਲਗਾਤਾਰ ਦੂਜੀ ਵਾਰ ਬਣਨਗੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।