08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਤੇ ਰਾਣਾ ਗੁਰਜੀਤ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ

ਅਜੀਤ ਡੈਸਕ 08-07-2026
ਸਨੌਰ, 7 ਜੁਲਾਈ (ਸੋਖਲ)-ਜ਼ਿਲ੍ਹਾ ਪਟਿਆਲਾ ਕਾਂਗਰਸ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਕਾ ਜਵੈਲਰ ਦੇਵੀਗੜ੍ਹ ਨੇ ਕਾਂਗਰਸ ਹਾਈਕਮਾਨ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ’ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ। ਜਸਵਿੰਦਰ ਸਿੰਘ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਇਕ ਤਜਰਬੇਕਾਰ, ਸਾਦੇ ਸੁਭਾਅ ਤੇ ਲੋਕਾਂ ਨਾਲ ਸਿੱਧਾ ਜੁੜੇ ਹੋਏ ਆਗੂ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਆਏ ਸਨ, ਉਸ ਸਮੇਂ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਡਟ ਕੇ ਆਪਣਾ ਪੱਖ ਰੱਖਿਆ ਸੀ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਪੂਰੀ ਤਾਕਤ ਨਾਲ ਉਠਾਇਆ ਸੀ। ਉਨ੍ਹਾਂ ਕਿਹਾ ਕਿ ਚੰਨੀ ਦੀ ਅਗਵਾਈ ਹੇਠ ਕਾਂਗਰਸ ਨੂੰ ਪੰਜਾਬ ਵਿਚ ਨਵੀਂ ਤਾਕਤ ਅਤੇ ਲੋਕਾਂ ਦਾ ਭਰੋਸਾ ਮਿਲ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਇਕ ਤਜਰਬੇਕਾਰ ਤੇ ਸੰਗਠਨ ਨੂੰ ਮਜ਼ਬੂਤ ਕਰਨ ਵਾਲੇ ਆਗੂ ਹਨ। ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਦੀ ਹੈ ਤਾਂ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ। ਅਖੀਰ ’ਚ ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ’ਚ ਸਰਕਾਰ ਆਉਣ ਦੀ ਉਮੀਦ ਵੱਧ ਜਾਵੇਗੀ।
ਪਿਛਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ, ਚੋਰੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ’ਚ ਹੋਇਆ ਵਾਧਾ-ਕੁਲਵਿੰਦਰ ਸਿੰਘ ਸੁੱ... ਅਗਲੀ ਖ਼ਬਰ ਮਾਨ ਸਰਕਾਰ ਵਲੋਂ ਨਿਰਮਾਣ ਕਾਰਜਾਂ ਦੀ ਚੱਲੀ ਹਨੇਰੀ-ਹਰਪਾਲ ਜੁਨੇਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।