08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ, ਚੋਰੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ’ਚ ਹੋਇਆ ਵਾਧਾ-ਕੁਲਵਿੰਦਰ ਸਿੰਘ ਸੁੱਖੇਵਾਲ

ਅਜੀਤ ਡੈਸਕ 08-07-2026
ਨਾਭਾ, 7 ਜੁਲਾਈ (ਵਰਿੰਦਰ ਵਰਮਾ)-ਸੂਬੇ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਗੜਬੜਾਅ ਗਈ ਹੈ। ਆਏ ਦਿਨ ਲੁੱਟ-ਖੋਹ ਤੇ ਕਤਲ ਵਰਗੀਆਂ ਘਟਨਾਵਾਂ ਦਾ ਵਾਪਰਨਾ ਆਮ ਗੱਲ ਹੋ ਚੁੱਕੀ ਹੈ। ਅਜਿਹੀਆਂ ਘਟਨਾਵਾਂ ਕਰ ਕੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਹੈ। ਇਹ ਪ੍ਰਗਟਾਵਾ ਐਸ. ਸੀ. ਡਿਪਾਰਟਮੈਟ ਕਾਂਗਰਸ ਦੇ ਸੂਬਾ ਆਗੂ ਕੁਲਵਿੰਦਰ ਸਿੰਘ ਸੁੱਖੇਵਾਲ ਨੇ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਨਾਭਾ ਵਿਖੇ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਆਏ ਦਿਨ ਚੋਰੀਆਂ, ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋਣਾ ਪ੍ਰਸ਼ਾਸਨ ’ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ। ਉਨ੍ਹਾਂ ਦੱਸਿਆ ਕਿ ਨਾਭਾ ਤੇ ਆਸ-ਪਾਸ ਪਿੰਡਾਂ ਅਤੇ ਸ਼ਹਿਰ ’ਚ ਦੁਕਾਨਾਂ ਦੇ ਸ਼ਟਰ ਚੋਰਾਂ ਵਲੋਂ ਤੋੜੇ ਜਾ ਰਹੇ ਹਨ, ਜਿਸ ਨਾਲ ਦੁਕਾਨਦਾਰਾਂ ਦਾ ਕਈ ਲੱਖਾਂ ਰੁਪਿਆ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਨੇ ਲੋੜੀਦੀ ਫੋਰਸ ਨਾ ਹੋਣ ਦੀ ਗੱਲ ਕਹੀ। ਸੁੱਖੇਵਾਲ ਨੇ ਪ੍ਰਸ਼ਾਸਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜਾ ਨਿੱਕਲ ਚੁੱਕਿਆ ਹੈ, ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।
7ਪੀਟੀਏ10
ਪਿਛਲੀ ਖ਼ਬਰ 1984 ਦੇ ਸ਼ਹੀਦਾਂ ਦੀ ਯਾਦ ’ਚ ਸਾਲਾਨਾ ਸਮਾਗਮ 11 ਨੂੰ-ਜਥੇਦਾਰ ਸਹੌਲੀ ਅਗਲੀ ਖ਼ਬਰ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਤੇ ਰਾਣਾ ਗੁਰਜੀਤ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।