08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

1984 ਦੇ ਸ਼ਹੀਦਾਂ ਦੀ ਯਾਦ ’ਚ ਸਾਲਾਨਾ ਸਮਾਗਮ 11 ਨੂੰ-ਜਥੇਦਾਰ ਸਹੌਲੀ

ਅਜੀਤ ਡੈਸਕ 08-07-2026
ਨਾਭਾ, 7 ਜੁਲਾਈ (ਜਗਨਾਰ ਸਿੰਘ ਦੁਲੱਦੀ)-1984 ਤੇ ਉਸ ਤੋਂ ਬਾਅਦ ਹੋਏ ਸ਼ਹੀਦਾਂ ਦੀ ਯਾਦ ਵਿਚ ਅਕਾਲੀ ਦਲ ਸੁਤੰਤਰ ਵਲੋਂ 11 ਜੁਲਾਈ ਨੂੰ ਰਿਆਸਤੀ ਸ਼ਹਿਰ ਨਾਭਾ ਦੇ ਇਤਿਹਾਸਿਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਸੰਬੰਧੀ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਸਹੌਲੀ ਨੇ ਦੱਸਿਆ ਕਿ 11 ਜੁਲਾਈ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਕਥਾ ਕੀਰਤਨ ਹੋਵੇਗਾ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਹਰਬੰਸ ਸਿੰਘ ਖੱਟੜਾ, ਜਗਮੀਤ ਸਿੰਘ, ਕਾਮਰੇਡ ਗੁਰਜੀਤ ਸਿੰਘ ਬਿਨਾਹੇੜੀ, ਬਿੰਦਾ ਵਿਰਕ, ਸਰਜੀਤ ਸਿੰਘ ਬਾਬਰਪੁਰਾ, ਪੂਰਨ ਸਿੰਘ ਅਲੋਹਰਾ ਤੇ ਰਾਮ ਸਿੰਘ ਬਿੱਲੂ ਸਹੋਲੀ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸਨੌਰ ਦੇ ਸੀਨੀਅਰ ਆਗੂ ਗੌਰਵ ਸੰਧੂ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ, ਚੋਰੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ’ਚ ਹੋਇਆ ਵਾਧਾ-ਕੁਲਵਿੰਦਰ ਸਿੰਘ ਸੁੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।