14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕੇਂਦਰ ਵਲੋਂ ‘ਸਤਲੁਜ’ ਫ਼ਿਲਮ ’ਤੇ ਲਗਾਈ ਪਾਬੰਦੀ ਤੁਰੰਤ ਹਟਾਈ ਜਾਵੇ-ਰਾਜੂ ਖੰਨਾ

ਅਜੀਤ ਡੈਸਕ 11-07-2026
ਅਮਲੋਹ, 10 ਜੁਲਾਈ (ਹਰਪ੍ਰੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕੇਂਦਰ ਸਰਕਾਰ ਵਲੋਂ ‘ਸਤਲੁਜ’ ਫ਼ਿਲਮ ’ਤੇ ਲਗਾਈ ਪਾਬੰਦੀ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਸੰਨ 1995 ਦੌਰਾਨ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਵਲੋਂ ਸਹਿਣ ਕੀਤੇ ਤਸ਼ੱਦਦ ਤੇ ਉਸ ਸਮੇਂ ਦੇ ਹਾਲਤਾਂ ਦੇ ਸੱਚ ਨੂੰ ਦਰਸਾਉਂਦੀ ਹੈ, ਜਿਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜੂ ਖੰਨਾ ਨੇ ਕਿਹਾ ਕਿ ਇਹ ਫ਼ਿਲਮ ਪੰਜਾਬ ਸਮੇਤ ਦੇਸ਼ ਭਰ ਦੇ ਲੋਕਾਂ ਨੂੰ ਦਿਖਾਈ ਜਾਣੀ ਚਾਹੀਦੀ ਹੈ ਤਾਂ ਜੋ ਉਹ ਉਸ ਕਾਲੇ ਦੌਰ ਦੀ ਅਸਲੀਅਤ ਨੂੰ ਜਾਣ ਸਕਣ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਵਿਚ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦੇ ਗੈਰ-ਕਾਨੂੰਨੀ ਸਸਕਾਰ ਦੇ ਮਾਮਲੇ ਨੂੰ ਉਜਾਗਰ ਕੀਤਾ ਸੀ ਅਤੇ 1995 ਵਿਚ ਉਹ ਲਾਪਤਾ ਹੋ ਗਏ ਸਨ। ਬਾਅਦ ਵਿਚ ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਪੰਜਾਬ ਪੁਲਿਸ ਦੇ ਚਾਰ ਸਾਬਕਾ ਅਧਿਕਾਰੀਆਂ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰੱਖੀ ਸੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹਰ ਪਿੰਡ ਵਿਚ ਇਸ ਫ਼ਿਲਮ ਦੀ ਸਕਰੀਨਿੰਗ ਕਰਵਾਉਣ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਜਲਦ ਹਲਕੇ ਦੇ ਪਿੰਡਾਂ ਵਿਚ ਵੀ ਫ਼ਿਲਮ ਦੀ ਸਕਰੀਨਿੰਗ ਕਰਵਾਈ ਜਾਵੇਗੀ ਤਾਂ ਜੋ ਲੋਕ ਖੁਦ ਸੱਚ ਦੇਖ ਸਕਣ। ਉਨ੍ਹਾਂ ਕਿਹਾ ਕਿ ਸਤਲੁਜ ਫ਼ਿਲਮ ’ਤੇ ਪਾਬੰਦੀ ਖ਼ਿਲਾਫ਼ ਰੋਸ ਜਾਰੀ ਹੈ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀ ਫ਼ਿਲਮ ਦੀ ਰਿਲੀਜ਼ ਦੀ ਮੰਗ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦੇਸ਼ ਭਗਤ ’ਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੂੰ ਲੰਡਨ ਦੀ ਸੰਸਦ ’ਚ ਕੀਤਾ ਸਨਮਾਨਿਤ ਅਗਲੀ ਖ਼ਬਰ ਡਰਾਈ ਡੇਅ ਮੁਹਿੰਮ ਤਹਿਤ ਇਕਬਾਲ ਨਗਰ ’ਚ ਸਰਵੇ, 11 ਚਲਾਨ ਕੱਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।