13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਗੋਬਿੰਦਗੜ੍ਹ ਨਗਰ ਕੌਂਸਲਰ ਪ੍ਰਧਾਨ ਪ੍ਰਿੰਸ ਦਾ ਅਗਰਵਾਲ ਸਮਾਜ ਨੇ ਕੀਤਾ ਸਨਮਾਨ

ਅਜੀਤ ਡੈਸਕ 11-07-2026
ਮੰਡੀ ਗੋਬਿੰਦਗੜ੍ਹ, 10 ਜੁਲਾਈ (ਇਕਬਾਲਦੀਪ ਸੰਧੂ)-ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਦੇ ਦੂਸਰੀ ਵਾਰ ਪ੍ਰਧਾਨ ਬਣਨ ’ਤੇ ਹਰਪ੍ਰੀਤ ਸਿੰਘ ਪ੍ਰਿੰਸ ਗੁਰਾਇਆ ਨੂੰ ਅੱਜ ਸ਼ਹਿਰ ਵਾਸੀਆਂ ਵਲੋਂ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਯੁਵਾ ਅਗਰਵਾਲ ਸਭਾ ਦੇ ਪ੍ਰਧਾਨ ਸੱਜਣ ਗੋਇਲ ਦੀ ਅਗਵਾਈ ਹੇਠ ਸ਼ਹਿਰ ਦੇ ਪਤਵੰਤੇ ਨਾਗਰਿਕਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੇ ਵੱਖ-ਵੱਖ ਅਹੁਦੇਦਾਰਾਂ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਨਵੇਂ ਪ੍ਰਧਾਨ ਨੂੰ ਮੰਡੀ ਗੋਬਿੰਦਗੜ੍ਹ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਜਲਦ ਹੱਲ ਦੀ ਉਮੀਦ ਪ੍ਰਗਟਾਈ। ਇਸ ਮੌਕੇ ਯੁਵਾ ਅਗਰਵਾਲ ਸਭਾ ਦੇ ਪ੍ਰਧਾਨ ਸੱਜਣ ਗੋਇਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਹਰਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਸ਼ਹਿਰ ਦਾ ਵਿਕਾਸ ਪਹਿਲਾਂ ਨਾਲੋਂ ਹੋਰ ਤੇਜ਼ੀ ਅਤੇ ਬਿਹਤਰ ਢੰਗ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਸਮੂਹ ਅਗਰਵਾਲ ਭਾਈਚਾਰਾ ਹਰ ਸੰਭਵ ਸਹਿਯੋਗ ਦੇਵੇਗਾ ਤਾਂ ਜੋ ਮੰਡੀ ਗੋਬਿੰਦਗੜ੍ਹ ਦੇ ਵਿਕਾਸ ਕਾਰਜ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧ ਸਕਣ। ਇਸ ਮੌਕੇ ਐਮ. ਸੀ. ਵਿਨੋਦ ਗੁਜਰ, ਸ਼ਿਵਮ ਬਾਂਸਲ, ਹਰਸ਼ ਗਰਗ, ਰਾਕੇਸ਼ ਜਿੰਦਲ, ਵਿਵੇਕ ਸਿੰਗਲਾ, ਸੁਭਾਸ਼ ਗੁਪਤਾ, ਸੱਜਣ ਗੋਇਲ, ਜੁਗਲ ਕਿਸ਼ੋਰ, ਸੰਜੇ ਗਰਗ, ਸੁਮਨ ਗੋਇਲ, ਉਮੇਸ਼ ਅਗਰਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਾਂਗਰਸੀ ਆਗੂ ਬਲਵੀਰ ਸਿੰਘ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਮੁਲਾਕਾਤ ਅਗਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਨੇ ਵਾਅਦਿਆਂ ਦੀ ਪੰਡ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।