14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਗਰ ਕੌਂਸਲ ਦੇ ਕੂੜਾ ਰੀਸਾਈਕਲਿੰਗ ਗੁਦਾਮ ’ਚ ਭਿਆਨਕ ਅੱਗ, ਲੱਖਾਂ ਦੇ ਨੁਕਸਾਨ ਦਾ ਖ਼ਦਸ਼ਾx

ਅਜੀਤ ਡੈਸਕ 17-07-2026
ਮੰਡੀ ਗੋਬਿੰਦਗੜ੍ਹ, 16 ਜੁਲਾਈ (ਰਾਜੇਸ਼ ਸ਼ਰਮਾ)- ਸਥਾਨਕ ਬੱਸ ਸਟੈਂਡ ਨੇੜੇ ਸਥਿਤ ਨਗਰ ਕੌਂਸਲ ਦੇ ਕੂੜਾ ਰੀਸਾਈਕਲਿੰਗ ਗੋਦਾਮ ਵਿਚ ਵੀਰਵਾਰ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਇਆ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿਚ ਕਾਲੇ ਧੂੰਏਂ ਦੇ ਗ਼ੁਬਾਰਾਂ ਨੇ ਪੂਰੇ ਇਲਾਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ, ਸੂਚਨਾ ਮਿਲਣ ’ਤੇ ਮੰਡੀ ਗੋਬਿੰਦਗੜ੍ਹ ਤੇ ਖੰਨਾ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜੀਆਂ ਅਤੇ ਲੰਬੀ ਮਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਗ਼ਨੀਮਤ ਰਹੀ ਕਿ ਨਗਰ ਕੌਂਸਲ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਕਾਰਨ ਉਸ ਸਮੇਂ ਗੁਦਾਮ ਵਿਚ ਕੋਈ ਮੁਲਾਜ਼ਮ ਮੌਜੂਦ ਨਹੀਂ ਸੀ, ਜਿਸ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਜਾਣਕਾਰੀ ਅਨੁਸਾਰ ਇਸ ਗੋਦਾਮ ਵਿਚ ਸ਼ਹਿਰ ਭਰ ਤੋਂ ਇਕੱਠਾ ਕੀਤਾ ਕੂੜਾ ਲਿਆ ਕੇ ਉਸ ਦੀ ਛਾਂਟੀ ਕੀਤੀ ਜਾਂਦੀ ਸੀ। ਪਲਾਸਟਿਕ, ਲਿਫ਼ਾਫ਼ਿਆਂ ਤੇ ਹੋਰ ਰੀਸਾਈਕਲ ਸਮਗਰੀ ਨੂੰ ਵੱਖ-ਵੱਖ ਕਰਕੇ ਅੱਗੇ ਭੇਜਣ ਲਈ ਤਿਆਰ ਕੀਤਾ ਜਾਂਦਾ ਸੀ। ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਮੁੱਢਲੇ ਤੌਰ ’ਤੇ ਅੱਗ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਜਾਪਦਾ ਹੈ। ਉਨ੍ਹਾਂ ਕਿਹਾ ਕਿ ਅੱਗ ਕਾਰਨ ਛਾਂਟੀ ਕੀਤਾ ਪਲਾਸਟਿਕ, ਹੋਰ ਰੀਸਾਈਕਲ ਸਮਗਰੀ, ਮਸ਼ੀਨਰੀ ਤੇ ਵੱਡੀ ਮਾਤਰਾ ਵਿਚ ਪਿਆ ਕੂੜਾ ਸੜ ਗਿਆ ਹੈ। ਨੁਕਸਾਨ ਦਾ ਸਹੀ ਅੰਦਾਜ਼ਾ ਅਜੇ ਨਹੀਂ ਲੱਗ ਸਕਿਆ।
ਪਿਛਲੀ ਖ਼ਬਰ ਮਸੀਹੀ ਭਾਈਚਾਰੇ ਦੀਆਂ ਸਮੱਸਿਆਵਾਂ ਸੰਬੰਧੀ ਸੰਸਦ ਮੈਂਬਰ ਡਾ. ਅਮਰ ਸਿੰਘ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਮੁੱਚੇ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।