10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਸ਼ਾ ਛੁਡਾਊ ਕੇਂਦਰ ਸਰਹਿੰਦ ਵਿਚ ਦਾਖ਼ਲ ਮਰੀਜ਼ਾਂ ਵਲੋਂ ਪੁਲਿਸ ਮੁਲਾਜ਼ਮ ਤੇ ਸਿਹਤ ਕਰਮਚਾਰੀਆਂ ਨਾਲ ਬਦਸਲੂਕੀ ਤੇ ਹੱਥੋਪਾਈx

ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਸਰਹਿੰਦ ਬ੍ਰਾਹਮਣ ਮਾਜਰਾ ਸਥਿਤ ਨਸ਼ਾ ਛਡਾਊ ਕੇਂਦਰ ਵਿਚ 27 ਐਨ. ਡੀ. ਪੀ. ਐਸ. ਐਕਟ ਤਹਿਤ ਵੱਖ-ਵੱਖ ਇਲਾਕਿਆਂ ਤੋਂ ਜ਼ੇਰੇ ਇਲਾਜ 13 ਨੌਜਵਾਨਾਂ ਵਲੋਂ ਉਥੇ ਤਾਇਨਾਤ ਸਿਹਤ ਕਰਮਚਾਰੀਆਂ ਤੇ ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਅਤੇ ਹੱਥੋਂ ਪਾਈ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਪੁਸ਼ਟੀ ਕਰਦਿਆਂ ਡੀ. ਐਸ. ਪੀ. ਫ਼ਤਹਿਗੜ੍ਹ ਸਾਹਿਬ ਕੁਲਬੀਰ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਸੰਬੰਧਤ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੀ. ਐਸ. ਪੀ. ਕੁਲਬੀਰ ਸਿੰਘ ਨੇ ਦੱਸਿਆ ਕਿ ਨਸ਼ਾ ਛਡਾਊ ਕੇਂਦਰ ਵਿਚ ਦਾਖ਼ਲ ਕੁਝ ਮਰੀਜ਼ ਅਚਾਨਕ ਹੰਗਾਮਾ ਕਰਨ ਲੱਗ ਪਏ। ਉਨ੍ਹਾਂ ਨੇ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਬਦਸਲੂਕੀ ਕੀਤੀ ਅਤੇ ਉੱਥੇ ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮ ਨਾਲ ਵੀ ਹੱਥੋ ਪਾਈ ਦੀ ਕੋਸ਼ਿਸ਼ ਕੀਤੀ। ਕੇਂਦਰ ਵਿਚ ਲੱਗੇ ਸ਼ੀਸ਼ੇ, ਕੈਂਚੀ ਗੇਟ ਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਭੰਨਤੋੜ ਕਰ ਦਿੱਤੀ। ਡੀ. ਐਸ. ਪੀ. ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿਚ ਕੀਤਾ। ਇਸ ਸੰਬੰਧੀ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਸਰਕਾਰੀ ਡਿਊਟੀ ਵਿਚ ਰੁਕਾਵਟ ਪਾਉਣ, ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਰਿਮਾਂਡ ਤਹਿਤ ਜੇਲ੍ਹ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਅਦਾਰਿਆਂ ਵਿਚ ਕਾਨੂੰਨ-ਵਿਵਸਥਾ ਭੰਗ ਕਰਨ ਜਾਂ ਸਰਕਾਰੀ ਮੁਲਾਜ਼ਮਾਂ ਨਾਲ ਬਦਸਲੂਕੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ‘ਆਪ’ ਸਰਕਾਰ ਵਚਨਬੱਧ-ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਉਪ ਚੇਅਰਮੈਨ ਹਰਦੀਪ ਗਿੱਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।