ਬਸੀ ਪਠਾਣਾਂ, 18 ਜੁਲਾਈ (ਰਾਜਿੰਦਰ ਸ਼ਰਮਾ/ਐਚ. ਐਸ. ਗੌਤਮ)-ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਪੁਲਿਸ ਚੌਕੀ ਬਸੀ ਪਠਾਣਾਂ ਦੇ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਇਲਾਕੇ ’ਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਤੇ ਅਮਨ-ਸ਼ਾਂਤੀ ਕਾਇਮ ਰੱਖਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਅਪਰਾਧਿਕ ਗਤੀਵਿਧੀਆਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ। ਇਸ ਮੌਕੇ ਹੋਰਨਾਂ ਪੁਲਿਸ ਕਰਮਚਾਰੀਆਂ ਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।