09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਮਾਰਸੀ ਜ਼ੇਰ ਤੋਂ ਬੂਟੇ ਲਗਾਓ ਮੁਹਿੰਮ ਦਾ ਆਗਾਜ਼

ਅਜੀਤ ਡੈਸਕ 19-07-2026
ਫ਼ਤਹਿਗੜ੍ਹ ਸਾਹਿਬ, 18 ਜੁਲਾਈ (ਬਲਜਿੰਦਰ ਸਿੰਘ)-ਸੀਨੀਅਰ ਭਾਜਪਾ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਅੱਜ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭਮਾਰਸੀ ਜ਼ੇਰ ਤੋਂ ਪੰਜਾਬ ਭਰ ਵਿਚ ਵੱਡੀ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ, ਜਿਸ ਦੌਰਾਨ ਉਚੇਚੇ ਤੌਰ ’ਤੇ ਪਹੁੰਚੇ ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਮਕਸੂਦੜਾ ਵਾਲਿਆਂ ਨੇ ਪਿੰਡ ਭਮਾਰਸੀ ਜ਼ੇਰ ਵਿਖੇ ਤਿ੍ਰਵੈਣੀ ਲਗਾ ਕੇ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਇਲਾਵਾ ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ 5 ਹਜ਼ਾਰ ਦੇ ਕਰੀਬ ਫਲਦਾਰ, ਛਾਂਦਾਰ ਤੇ ਫੁੱਲਦਾਰ ਬੂਟੇ ਸੰਗਤਾਂ ਨੂੰ ਹਰੇ ਪ੍ਰਸ਼ਾਦ ਦੇ ਰੂਪ ਵਿਚ ਵੰਡੇ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕਿਹਾ ਕਿ ਹਾਅ ਦਾ ਨਾਅਰਾ ਚੇਤਨਾ ਮੰਚ ਪਿਛਲੇ ਲੰਮੇਂ ਸਮੇਂ ਤੋਂ ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਉਂਦਾ ਆ ਰਿਹਾ ਹੈ, ਕਿਉਂਕਿ ਬੂਟਿਆਂ ਦੀ ਘਾਟ ਕਾਰਨ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ ਜਿਵੇਂਕਿ ਝੋਨੇ ਤੇ ਕਣਕ ਦੀ ਨਾੜ ਨੂੰ ਸਾੜ੍ਹਨ ਨਾਲ ਪ੍ਰਦੂਸ਼ਣ ਹੁੰਦਾ ਹੈ। ਜਿਸ ਕਾਰਨ ਜਾਨਲੇਵਾ ਬਿਮਾਰੀਆਂ ਪੈਦਾ ਹੁੰਦੀਆਂ ਹਨ, ਝੋਨੇ ਤੇ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਸਾਡੀ ਜ਼ਮੀਨ ਦੀ ਉਪਜਾਉ ਸ਼ਕਤੀ ਵੀ ਖਤਮ ਹੋ ਜਾਂਦੀ ਹੈ, ਸਾਡੇ ਮਿੱਤਰ ਜੀਵ ਜੰਤੂ ਵੀ ਮਰ ਜਾਂਦੇ ਹਨ ਤੇ ਖੇਤਾਂ ਦੇ ਆਲੇ ਦੁਆਲੇ ਖੜੇ ਦਰੱਖਤਾਂ ਨੂੰ ਵੀ ਅੱਗ ਲੱਗ ਜਾਂਦੀ ਹੈ। ਇਸ ਲਈ ਸਾਨੂੰ ਪ੍ਰਦੂਸ਼ਣ ਪੈਦਾ ਕਰਨ ਵਾਲੀ ਹਰ ਉਸ ਗੱਲ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ। ਇਸ ਮੌਕੇ ਸੰਤ ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ, ਪੀਰਾਂ ਪੈਗੰਬਰਾਂ ਤੇ ਸੰਤਾਂ ਮਹਾਂਪੁਰਖਾਂ ਦੇ ਜਨਮ ਦਿਹਾੜੇ ਹਮੇਸ਼ਾਂ ਵੱਧ ਤੋਂ ਵੱਧ ਬੂਟੇ ਲਗਾ ਕੇ ਮਨਾਉਣੇ ਚਾਹੀਦੇ ਹਨ। ਸਮਾਗਮ ’ਚ ਗਗਨਦੀਪ ਕੌਰ, ਮਨਜੀਤ ਸਿੰਘ, ਵਾਤਾਵਰਨ ਪ੍ਰੇਮੀ ਦਲਜਿੰਦਰ ਸਿੰਘ, ਗੁਰਿੰਦਰ ਸਿੰਘ ਗੁਰੂ, ਦਰਸ਼ਨ ਸਿੰਘ ਕੋਟਲਾ ਬਜਵਾੜਾ, ਗੁਰਮੀਤ ਸਿੰਘ, ਸਮਸ਼ੇਰ ਸਿੰਘ ਪੰਚ, ਬਹਾਦਰ ਸਿੰਘ ਪੰਚ, ਗਿਆਨੀ ਅਮਰਜੀਤ ਸਿੰਘ, ਗੁਰਤੇਜ ਸਿੰਘ ਭਾਗਨਪੁਰ, ਸੰਦੀਪ ਸਿੰਘ ਲਵਲੀ, ਡਾ. ਸੋਮ ਨਾਥ ਡੰਘੇੜੀਆਂ, ਸ੍ਰੀ ਹਨੂੰਮਾਨ ਸੇਵਾ ਦਲ ਦੇ ਪ੍ਰਧਾਨ ਸ਼ਸ਼ੀ ਭੂਸ਼ਨ ਉੱਪਲ, ਬਲਦੇਵ ਸਿੰਘ ਚੌਰਵਾਲਾ, ਅਸ਼ੋਕ ਕੁਮਾਰ ਤਲਾਣੀਆਂ, ਜਗਵੀਰ ਸਿੰਘ ਤਰਖੇੜੀ, ਗੁਰਦੀਪ ਸਿੰਘ ਭਾਗਨਪੁਰ, ਕਾਕਾ ਸਿੰਘ, ਗੁਰਿੰਦਰ ਕੌਰ ਮੁੱਲਾਂਪੁਰ ਖੁਰਦ, ਦਲਬੀਰ ਕੌਰ, ਗਿਆਨ ਸਿੰਘ, ਤਰਲੋਚਨ ਸਿੰਘ ਮੰਢੋਰ, ਤਲਵਿੰਦਰ ਸਿੰਘ, ਮਹਿੰਦਰ ਮਿੰਦੀ, ਹਰਦੇਵ ਸਿੰਘ, ਬਲਦੇਵ ਸਿੰਘ, ਕਰਮ ਸਿੰਘ ਜੱਲ੍ਹਾ, ਅਮਰਦੀਪ ਸਿੰਘ ਜੱਲ੍ਹਾ, ਗੁਰਜੰਟ ਸਿੰਘ ਚੌਰਵਾਲਾ, ਭੁਪਿੰਦਰ ਸਿੰਘ, ਬਲਜਿੰਦਰ ਸਿੰਘ, ਅਵਤਾਰ ਸਿੰਘ ਜੱਲ੍ਹਾ ਵੀ ਹਾਜਰ ਸਨ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ।
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਪ੍ਰਾਈਵੇਟ ਸਕੂਲਾਂ ਦੀ ਫ਼ੀਸ ’ਤੇ 5 ਫ਼ੀਸਦੀ ਤੋਂ ਵੱਧ ’ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ-ਲਖਬ... ਅਗਲੀ ਖ਼ਬਰ ਗੁਣਵੱਤਾ ਵਾਲੇ ਮੱਛੀ ਪੂੰਗ ਉਤਪਾਦਨ ’ਚ ਸਰਕਾਰੀ ਫਾਰਮਾਂ ਦੀ ਅਹਿਮ ਭੂਮਿਕਾ-ਡਾਇਰੈਕਟਰ ਹਰਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।