07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

‘ਆਪ’ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਸ਼੍ਰੋਮਣੀ ਅਕਾਲੀ ਦਲ ਡਟ ਕੇ ਮੂੰਹ ਤੋੜਵਾਂ ਜਵਾਬ ਦੇਵਾਂਗਾ-ਰਾਜੂ ਖੰਨਾ

ਅਜੀਤ ਡੈਸਕ 21-07-2026
ਅਮਲੋਹ, 20 ਜੁਲਾਈ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ਵਿਖੇ ਐਸ. ਆਈ. ਟੀ. ਅੱਗੇ ਹੋਈ ਪੇਸ਼ੀ ਦੌਰਾਨ ਹਲਕਾ ਅਮਲੋਹ ਤੋਂ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪਾਰਟੀ ਪ੍ਰਧਾਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਰਾਜੂ ਖੰਨਾ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਤੇ ਵਰਕਰ ਹਰ ਧੱਕੇਸ਼ਾਹੀ ਦਾ ਡਟ ਕੇ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਮਛਰਾਈ, ਪ੍ਰਧਾਨ ਐਸ. ਸੀ. ਵਿੰਗ ਡਾ. ਅਰਜਨ ਸਿੰਘ, ਜਥੇਦਾਰ ਕਰਮ ਸਿੰਘ ਘੁਟੀਂਡ, ਕਮਲਜੀਤ ਸਿੰਘ ਗਿੱਲ, ਰਾਕੇਸ਼ ਕੁਮਾਰ ਸ਼ਾਹੀ, ਸੁਖਦੇਵ ਸਿੰਘ ਬੈਣੀ, ਅਮੋਲਕ ਸਿੰਘ ਕੁੰਜਾਰੀ, ਕਰਮਜੀਤ ਸਿੰਘ ਕਾਨੂੰਗੋ, ਜਤਿੰਦਰ ਸਿੰਘ ਧਾਲੀਵਾਲ, ਜਥੇ. ਗੁਰਬਖਸ਼ ਸਿੰਘ ਬੈਣਾ, ਜਥੇ. ਹਰਵਿੰਦਰ ਸਿੰਘ ਬਿੰਦਾ ਮਾਜਰੀ, ਫੋਰਮੈਨ ਬਲਵੀਰ ਸਿੰਘ ਸਿੱਧੂ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਰਾਜੂ ਖਾਂ ਸਲਾਣਾ, ਨਰਿੰਦਰ ਸਿੰਘ ਪਨਾਗ, ਸ਼ਿੰਗਾਰਾ ਸਿੰਘ ਮਾਲੋਵਾਲ, ਗੁਰਪ੍ਰੀਤ ਸਿੰਘ ਮਾਲੋਵਾਲ, ਸਿਮਰਨਜੀਤ ਸਿੰਘ ਧਾਲੀਵਾਲ, ਜਗਤਾਰ ਸਿੰਘ ਜੱਗੀ ਬੁੱਗਾ, ਗੁਰਪ੍ਰੀਤ ਸਿੰਘ ਚਹਿਲਾਂ, ਯਾਦਵਿੰਦਰ ਸਿੰਘ ਸਲਾਣਾ, ਡਾ. ਬਲਵੀਰ ਸਿੰਘ ਡਡਹੇੜੀ, ਸਹਿਜਪ੍ਰੀਤ ਸਿੰਘ ਧਾਲੀਵਾਲ, ਹੈਪੀ ਟਿੱਬੀ, ਗੁਰਕੀਰਤ ਸਿੰਘ ਪਨਾਗ, ਲਵਦੀਪ ਸਿੰਘ ਬੁੱਗਾ, ਜਗਪ੍ਰੀਤ ਸਿੰਘ ਬੱਬਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਨੂੰ ਹਟਾਉਣਾ ਸਰਕਾਰ ਦਾ ਤਾਨਾਸ਼ਾਹੀ ਫ਼ੈਸਲਾ-ਕੁਲਜੀਤ ਸਿੰਘ ਨਾਗਰਾ ਅਗਲੀ ਖ਼ਬਰ ਚੋਰੀ ਦੇ 4 ਮੋਟਰਸਾਈਕਲਾਂ ਸਮੇਤ 4 ਵਿਅਕਤੀ ਕਾਬੂ ਸਿਵਲ ਕੱਪੜਿਆਂ ’ਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਮੁਸਤੈਦੀ ਨਾਲ ਮਿਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।