24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਅਕਾਲੀ ਦਲ ਦੇ ਸੀਨੀਅਰ ਆਗੂ ਜਥੇ ਗੁਰਦੀਪ ਮੰਡੋਫਲ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ

ਅਜੀਤ ਡੈਸਕ 22-07-2026
ਅਮਲੋਹ, 21 ਜੁਲਾਈ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਅਮਲੋਹ ਵਿਚ ਆਮ ਆਦਮੀ ਪਾਰਟੀ ਦੇ ਪਰਿਵਾਰ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਦੀਪ ਸਿੰਘ ਮੰਡੋਫਲ ਆਪਣੇ ਕਈ ਸਾਥੀਆਂ ਸਮੇਤ ‘ਆਪ’ ਵਿਚ ਸ਼ਾਮਿਲ ਹੋ ਗਏ। ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਨੇ ਜਥੇਦਾਰ ਗੁਰਦੀਪ ਸਿੰਘ ਮੰਡੋਫਲ ਅਤੇ ਉਨ੍ਹਾਂ ਦੇ ਸਾਥੀਆਂ ਮਹਾ ਸਿੰਘ ਗੁਰਾਇਆ, ਲਲਿਤ ਸ਼ਰਮਾ, ਬੱਬੂ ਰਾਣਾ, ਸਵਰਨ ਸਿੰਘ ਰਾਏਪੁਰ ਅਤੇ ਗੁਰਪ੍ਰੀਤ ਸਿੰਘ ਰਾਏਪੁਰ ਦਾ ‘ਆਪ’ ਵਿਚ ਸ਼ਾਮਿਲ ਹੋਣ ’ਤੇ ਰਸਮੀ ਤੌਰ ’ਤੇ ਸਵਾਗਤ ਕੀਤਾ। ਵਿਧਾਇਕ ਗੈਰੀ ਬ­ੜਿੰਗ ਨੇ ਕਿਹਾ ਕਿ ਇਮਾਨਦਾਰ ਕਾਰਜਸ਼ੈਲੀ ਅਤੇ ਹਲਕੇ ਵਿਚ ਬਿਨਾਂ ਕਿਸੇ ਪੱਖਪਾਤ ਦੇ ਹੋ ਰਹੇ ਵਿਕਾਸ ਕਾਰਜਾਂ ਨੇ ਇਨ੍ਹਾਂ ਸੂਝਵਾਨ ਆਗੂਆਂ ਨੂੰ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਅੱਕੇ ਹੋਏ ਆਗੂ ਅਤੇ ਵਰਕਰ ਹੁਣ ‘ਆਪ’ ਦੇ ਵਿਕਾਸ ਮਾਡਲ ’ਤੇ ਮੋਹਰ ਲਗਾ ਰਹੇ ਹਨ। ਇਨ੍ਹਾਂ
ਜ਼ਮੀਨੀ ਆਗੂਆਂ ਦੇ ਸ਼ਾਮਲ ਹੋਣ ਨਾਲ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਬੜਿੰਗ ਨੇ ਵਿਸ਼ਵਾਸ ਦਿਵਾਇਆ ਕਿ ‘ਆਪ’ ਪਰਿਵਾਰ ਵਿਚ ਉਨ੍ਹਾਂ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਕੌਂਸਲਰ ਅਤੁੱਟ ਲੁਟਾਵਾ, ਅਵਤਾਰ ਮੁਹੰਮਦ ਟੈਣੀ, ਕੌਂਸਲਰ ਜਗਤਾਰ ਸਿੰਘ, ਵਿਨੋਦ ਅਬਰੋਲ, ਸ਼ਨੀ ਮਾਹੀ, ਰਾਜਵੀਰ ਸਿੰਘ ਸੌਂਟੀ, ਪਾਲੀ ਅਰੋੜਾ, ਮੋਨੀ ਪੰਡਿਤ, ਪਾਲਾ ਸਿੰਘ, ਅਖਿਲ ਅਬਰੋਲ, ਪਾਰਟੀ ਦੇ ਹੋਰ ਅਹੁਦੇਦਾਰ, ਵਲੰਟੀਅਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ-ਵਿਧਾਇਕ ਲਖਵੀਰ ਸਿੰਘ ਰਾਏ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ’ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ’ਤੇ ਭੜਕੇ ਸਾਬਕਾ ਮੰਤਰੀ ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।