24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮੀਆਂਪੁਰ ’ਚ 20 ਤੋਲੇ ਸੋਨਾ ਤੇ ਨਕਦੀ ਚੋਰੀ

ਅਜੀਤ ਡੈਸਕ 22-07-2026
ਜਖਵਾਲੀ, 21 ਜੁਲਾਈ (ਨਿਰਭੈ ਸਿੰਘ)-ਅਣਪਛਾਤੇ ਚੋਰਾਂ ਵਲੋਂ ਥਾਣਾ ਮੂਲੇਪੁਰ ਦੇ ਅਧੀਨ ਪਿੰਡ ਮੀਆਂਪੁਰ ਵਿਖੇ ਇਕ ਬਜ਼ੁਰਗ ਕਿਸਾਨ ਕੁਲਵੰਤ ਸਿੰਘ ਦੇ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕੁਲਵੰਤ ਸਿੰਘ ਅਤੇ ਉਸ ਦੀ ਪਤਨੀ ਸਵਰਨਜੀਤ ਕੌਰ ਨੇ ਦੱਸਿਆ ਕਿ ਉਹ ਅਕਸਰ ਬਿਮਾਰ ਰਹਿਣ ਕਰਕੇ ਰਾਤ ਸਮੇਂ ਆਪਣੀ ਹਰ ਰੋਜ਼ ਵਾਲੀ ਦਵਾਈ ਲੈ ਕੇ ਸੌਂ ਗਈ ਅਤੇ ਉਸ ਦੇ ਪਤੀ ਕੁਲਵੰਤ ਸਿੰਘ ਨੇ ਕਮਰੇ ਵਿਚ ਪਈ ਅਲਮਾਰੀ ਨੂੰ ਜਿੰਦਾ ਲਗਾਕੇ ਚਾਬੀ ਸਿਰਹਾਣੇ ਹੇਠ ਰੱਖ ਕੇ ਸੌਂ ਗਏ। ਜਦੋਂ ਉਹ ਸਵੇਰੇ ਉੱਠੇ ਤਾਂ ਦੇਖਿਆਂ ਕਿ ਕਮਰੇ ਵਿਚ ਪਈ ਅਲਮਾਰੀ ਵਿਚਲਾ ਸਮਾਨ ਖਿੱਲਰਿਆ ਪਿਆ ਸੀ ਤੇ ਚੋਰ ਅਲਮਾਰੀ ਵਿਚੋਂ ਕਰੀਬ 20 ਤੋਲੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਸਥਾਨ ’ਤੇ ਪਹੁੰਚੇ ਥਾਣਾ ਮੂਲੇਪੁਰ ਦੇ ਮੁਖੀ ਬਲਜਿੰਦਰ ਸਿੰਘ ਕੰਗ ਨੇ ਕਿਹਾ ਕਿ ਪੁਲਿਸ ਵਲੋਂ ਚੋਰਾਂ ਦੀ ਬਾਰੀਕੀ ਭਾਲ ਕੀਤੀ ਜਾ ਰਹੀ ਹੈ। ਪਰਿਵਾਰ ਨਾਲ ਦੁੱਖ ਸਾਂਝਾਂ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇ. ਸੁਖਜੀਤ ਸਿੰਘ ਬਘੌਰਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਇਲਾਕੇ ਵਿਚ ਪੁਲਿਸ ਦੀ ਗਸ਼ਤ ਵਧਾਈ ਜਾਵੇ।
ਪਿਛਲੀ ਖ਼ਬਰ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਕਾਰਵਾਈ ਲੋਕਤੰਤਰ ’ਤੇ ਹਮਲਾ- ਵਿਧਾਇਕ ਗੈਰੀ ਬੜਿੰਗ ਅਗਲੀ ਖ਼ਬਰ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਹੋਰ ਸੁਖਾਲਾ ਬਣਾਇਆ ਜਾਵੇਗਾ-ਵਿਧਾਇਕ ਲਖਵੀਰ ਸਿੰਘ ਰਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।