24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸ਼ਾਂਤਮਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਪੁਲਿਸ ਕਾਰਵਾਈ ਲੋਕਤੰਤਰ ’ਤੇ ਹਮਲਾ- ਵਿਧਾਇਕ ਗੈਰੀ ਬੜਿੰਗ

ਅਜੀਤ ਡੈਸਕ 22-07-2026
ਅਮਲੋਹ, 21 ਜੁਲਾਈ (ਹਰਪ੍ਰੀਤ ਸਿੰਘ ਗਿੱਲ)- ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਲਿਖਤੀ ਬਿਆਨ ਵਿਚ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਮਾਮਲਿਆਂ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਨੌਜਵਾਨਾਂ ਅਤੇ ਸਮਾਜਿਕ ਕਾਰਕੁਨਾਂ ’ਤੇ ਕੀਤੀ ਗਈ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਵਿਧਾਇਕ ਬੜਿੰਗ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਜਾਇਜ਼ ਮੁੱਦੇ ਉਠਾ ਰਹੇ ਸਨ। ਉਹ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਧਾਰਾਂ ਦੀ ਮੰਗ ਕਰ ਰਹੇ ਸਨ, ਪਰ ਕੇਂਦਰ ਸਰਕਾਰ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਥਾਂ ਪੁਲਿਸ ਬਲ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਸਰਕਾਰ ਤੋਂ ਸਵਾਲ ਪੁੱਛਣ ਅਤੇ ਜਵਾਬਦੇਹੀ ਦੀ ਮੰਗ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਲੋਕਤੰਤਰ ਲੋਕਾਂ ਦੀ ਆਵਾਜ਼ ਸੁਣਨ ਨਾਲ ਮਜ਼ਬੂਤ ਹੁੰਦਾ ਹੈ, ਨਾ ਕਿ ਉਸ ਨੂੰ ਦਬਾਉਣ ਨਾਲ। ਉਨ੍ਹਾਂ ਸੋਨਮ ਵਾਂਗਚੁਕ ਨੂੰ ਭੁੱਖ ਹੜਤਾਲ ਦੌਰਾਨ ਪ੍ਰਦਰਸ਼ਨ ਸਥਾਨ ਤੋਂ ਹਟਾਉਣ ਦੀ ਘਟਨਾ ਨੂੰ ਵੀ ਚਿੰਤਾਜਨਕ ਦੱਸਦਿਆਂ ਕਿਹਾ ਕਿ ਸ਼ਾਂਤਮਈ ਵਿਰੋਧ ਕਰਨ ਵਾਲਿਆਂ ਨਾਲ ਅਪਰਾਧੀਆਂ ਵਰਗਾ ਵਿਹਾਰ ਨਹੀਂ ਹੋਣਾ ਚਾਹੀਦਾ। ਵਿਧਾਇਕ ਬੜਿੰਗ ਨੇ ਦਿੱਲੀ ਦੀ ਭਾਜਪਾ ਸਰਕਾਰ ਦੀ ਚੁੱਪੀ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨਾਲ ਹੋਈ ਸਖ਼ਤੀ ਦੇ ਮਾਮਲੇ ਵਿਚ ਉਹ ਆਪਣੀ ਲੋਕਤੰਤਰੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੂੰ ਨੌਜਵਾਨਾਂ ਦੇ ਭਵਿੱਖ ਨਾਲੋਂ ਆਪਣੇ ਸਿਆਸੀ ਅਕਸ ਦੀ ਵੱਧ ਚਿੰਤਾ ਹੈ।
ਪਿਛਲੀ ਖ਼ਬਰ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ ਦੀ ਕੁੱਟਮਾਰ ਕਰਨਾ ਲੋਕਤੰਤਰ ’ਤੇ ਹਮਲਾ-ਡਾ. ਢੋਲੇਵਾਲ ਅਗਲੀ ਖ਼ਬਰ ਮੀਆਂਪੁਰ ’ਚ 20 ਤੋਲੇ ਸੋਨਾ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।