24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕੈਪਸੂਲਾਂ ਸਮੇਤ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਅਜੀਤ ਡੈਸਕ 22-07-2026
ਸੰਘੋਲ, 21 ਜੁਲਾਈ (ਪਰਮਵੀਰ ਸਿੰਘ ਧਨੋਆ)-ਪੁਲਿਸ ਨੇ ਨੌਜਵਾਨ ਨੂੰ ਨਸ਼ੇ ਵਜੋਂ ਵਰਤੇ ਜਾਂਦੇ ਕੈਪਸੂਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਚੌਂਕੀ ਇੰਚਾਰਜ ਸੰਘੋਲ ਹਰਜੀਤ ਸਿੰਘ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਸਮੇਤ ਲੋਹਾਰ ਮਾਜਰਾ-ਸੰਘੋਲ ਮਾਰਗ ’ਤੇ ਗਸ਼ਤ ਕਰ ਰਿਹਾ ਸੀ ਤਾਂ ਇਕ ਪੈਦਲ ਆ ਰਹੇ ਸ਼ੱਕੀ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 48 ਕੈਪਸੂਲ ਸਪਾਸਮੇਡ ਮਾਰਕਾ ਬਰਾਮਦ ਹੋਏ। ਨੌਜਵਾਨ ਦੀ ਪਛਾਣ ਪਰਮਿੰਦਰ ਸਿੰਘ ਨਿਵਾਸੀ ਗੋਬਿੰਦਗੜ੍ਹ ਵਜੋਂ ਹੋਈ ਹੈ। ਜਿਸ ’ਤੇ ਪੁਲਿਸ ਨੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰ ਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 14 ਦਿਨ ਦੀ ਜੁਡੀਸ਼ੀਅਲ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਭਾਜਪਾ ਵਿਚ ਸ਼ਾਮਿਲ ਹੋਏ ਕਈ ਪਰਿਵਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਦਿੱਲੀ ਪੁਲਿਸ ਵਲੋਂ ਵਿਦਿਆਰਥੀਆਂ ਦੀ ਕੁੱਟਮਾਰ ਕਰਨਾ ਲੋਕਤੰਤਰ ’ਤੇ ਹਮਲਾ-ਡਾ. ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।