25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਅਜੀਤ ਡੈਸਕ 22-07-2026
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮਹੀਨੇਵਾਰ ਮੀਟਿੰਗ ਪੈਨਸ਼ਨਰਜ਼ ਭਵਨ ਵਿਖੇ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਹੋਈ ਮੰਚ ਸੰਚਾਲਨ ਦੀ ਭੂਮਿਕਾ ਧਰਮ ਪਾਲ ਆਜ਼ਾਦ ਜਨਰਲ ਸਕੱਤਰ ਨੇ ਨਿਭਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਮੰਗਾਂ ਨਾਂ ਮੰਨਣ ਦੀ ਸਹੁੰ ਖਾਦੀ ਹੋਈ ਹੈ। ਇਸ ਮੌਕੇ ਤੇ ਪ੍ਰਧਾਨ ਹਰਜੀਤ ਸਿੰਘ, ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ 29 ਜੁਲਾਈ ਇਕ ਬਹੁਤ ਵੱਡੀ ਰੈਲੀ ਸੰਗਰੂਰ ਵਿਖੇ ਕੀਤੀ ਜਾਵੇਗੀ ਜਿਸ ਵਿਚ ਸਮੂਹ ਸਾਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਧ ਤੋਂ ਵੱਧ ਸ਼ਾਮਲ ਹੋਣ ਅਤੇ 7 ਅਗਸਤ ਨੂੰ ਮੁਲਾਜ਼ਮਾਂ/ਪੈਨਸ਼ਨਰਜ਼ ਸਾਂਝੇ ਫ਼ਰੰਟ ਤੇ ਸਾਂਝੇ ਮੰਚ ਵਲੋਂ ਮੋਹਾਲੀ ਵਿਖੇ ਇਕ ਮਹਾਂ ਰੈਲੀ ਕੀਤੀ ਜਾਵੇਗੀ ਜਿਸ ਵਿਚ ਵੀ ਸਾਰੇ ਹੀ ਪੈਨਸ਼ਨਰ ਸਾਥੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਜਿਵੇਂ ਕਿ ਫਿਕਸ ਮੈਡੀਕਲ ਭੱਤਾ 2000/ ਰੁਪਏ ਪ੍ਰਤੀ ਮਹੀਨਾ ਦੇਣ, 2,59 ਦਾ ਗੁਣਾਂਕ ਲਾਗੂ ਕਰਨ ਕੱਚੇ ਮੁਲਾਜ਼ਮਾਂ ਪੱਕੇ ਕਰਨਾ ਤੇ 6ਵੇਂ ਕਮਿਸ਼ਨ ਨੂੰ ਲਾਗੂ ਕਰਨ ਬਾਰੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰੀਤਮ ਸਿੰਘ ਨਾਗਰਾ, ਪ੍ਰੇਮ ਸਿੰਘ ਨਲੀਨਾ, ਕਰਨੈਲ ਸਿੰਘ ਬਸੀ ਪਠਾਣਾਂ, ਕ੍ਰਿਸ਼ਨ ਲਾਲ ਚਨਾਰਥਲ, ਕਰਨੈਲ ਸਿੰਘ ਵਜ਼ੀਰਾਵਾਦ, ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਪੈਨਸ਼ਨਰ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਇਸ ਮੀਟਿੰਗ ਵਿਚ ਜੋਧ ਸਿੰਘ, ਓਮ ਪ੍ਰਕਾਸ਼, ਸ਼ਿੰਗਾਰਾ ਸਿੰਘ ਭੜੀ, ਅਵਤਾਰ ਸਿੰਘ ਕਲੋਂਦੀ, ਦਰਬਾਰਾ ਸਿੰਘ, ਹਰਬੰਸ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਬਲਬੀਰ ਸਿੰਘ, ਸੁੱਚਾ ਸਿੰਘ ਨਬੀਪੁਰ, ਸੁਖਚੈਨ ਸਿੰਘ ਜੱਲ੍ਹਾ, ਤਾਰਾ ਸਿੰਘ ਨਬੀਪੁਰ, ਲਛਮਣ ਸਿੰਘ, ਗੁਰਮੁੱਖ ਸਿੰਘ, ਦੀਦਾਰ ਸਿੰਘ, ਬਲਰਾਮ ਕ੍ਰਿਸ਼ਨ, ਮਾਹਵੀਰ ਸਿੰਘ, ਚਰਨ ਸਿੰਘ ਆਇਤਾਪੁਰਾ, ਹਰਨੇਕ ਸਿੰਘ, ਸਤਪਾਲ ਸਿੰਘ, ਨਾਰਜ ਸਿੰਘ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਹਿੰਦੂ ਤਖ਼ਤ ਦੀ ਮੀਟਿੰਗ ’ਚ ਸਨਾਤਨ ਸਮਾਜ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਦੀ ਕੀਤੀ ਅਪੀਲ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।