25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਨਸ਼ੀਲੀਆਂ ਗੋਲੀਆਂ ਸਮੇਤ 2 ਤੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਅਜੀਤ ਡੈਸਕ 22-07-2026
ਬਸੀ ਪਠਾਣਾਂ, 21 ਜੁਲਾਈ (ਰਜਿੰਦਰ ਸ਼ਰਮਾ)-ਬਸੀ ਪਠਾਣਾਂ ਪੁਲਿਸ ਵਲੋਂ 2 ਵਿਅਕਤੀਆਂ ਨੂੰ ਪਾਬੰਦੀ ਸ਼ੁਦਾ 60 ਨਸ਼ੀਲੀਆਂ ਗੋਲੀਆਂ ਅਤੇ ਇਕ ਵਿਅਕਤੀ ਨੂੰ 11 ਲੀਟਰ ਖੁੱਲ੍ਹੀ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਘਵੀਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਟੀ-ਪੁਆਇੰਟ ਮੈੜਾ ਤੇ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ 2 ਵਿਅਕਤੀਆਂ ਨੂੰ ਸ਼ੱਕੀ ਹਾਲਾਤ ’ਚ ਦੇਖਿਆ। ਜਦੋਂ ਉਕਤ ਦੋਵੇਂ ਨੌਜਵਾਨਾਂ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 30-30 ਪਾਬੰਦੀ ਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਵਲੋਂ ਕਥਿਤ ਵਿਅਕਤੀ ਮਨਦੀਪ ਸਿੰਘ ਉਰਫ਼ ਰਿੰਕਾ, ਸੁਨੀਲ ਕੁਮਾਰ ਉਰਫ਼ ਮਨੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਨਾਲ ਟੀ-ਪੁਆਇੰਟ ਊਸ਼ਾ ਮਾਤਾ ਮੰਦਿਰ ’ਤੇ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਰੋਕਿਆ ਤਾਂ ਉਸ ਪਾਸੋਂ ਇਕ ਕੈਨ ਜਿਸ ’ਚ ਤਕਰੀਬਨ 11 ਲੀਟਰ ਖੁੱਲ੍ਹੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ ਜਿਸ ਵਿਰੁੱਧ ਐਕਸਾਈਜ਼ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਗੁਰਦੁਆਰਾ ਭੋਰਾ ਸਾਹਿਬ ਧਿਆਨੂੰ ਮਾਜਰਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਅਖੌਤੀ ਸਿੱਖਿਆ ਕ੍ਰਾਂਤੀ ਦੇ ਪ੍ਰਚਾਰ ਲਈ ਵਿਦਿਆਰਥੀਆਂ ਦੇ ਮੋਢੇ ਨਾ ਵਰਤੇ ‘ਆਪ’ ਸਰਕਾਰ - ਜੀ. ਟੀ. ਯੂ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।