05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨਿਰਵਾਲ ਰੈਸਟੋਰੈਂਟ ਨੇੜੇ ਭਿਆਨਕ ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਅਜੀਤ ਡੈਸਕ 25-07-2026
ਅਮਲੋਹ, 24 ਜੁਲਾਈ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ ’ਤੇ ਨਿਰਵਾਲ ਰੈਸਟੋਰੈਂਟ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਅਮਲੋਹ ਦੇ ਨਾਮਵਰ ਕਾਰੋਬਾਰੀ ਅਰੋੜਾ ਮੋਬਾਈਲ ਸਟੋਰ ਦੇ ਮਾਲਕ ਦਿਨੇਸ਼ ਕੁਮਾਰ ਕਾਕੂ ਅਰੋੜਾ ਦੀ ਮੌਤ ਹੋ ਗਈ, ਜਦਕਿ ਕਾਰ ਵਿਚ ਸਵਾਰ ਦੂਜਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਇੰਜਨ ਟੁੱਟ ਕੇ ਕਾਫ਼ੀ ਦੂਰ ਜਾ ਡਿੱਗਿਆ ਤੇ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਦਰਦਨਾਕ ਘਟਨਾ ਨਾਲ ਅਮਲੋਹ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਸੰਬੰਧੀ ਥਾਣਾ ਮੁਖੀ ਅਮਲੋਹ ਤਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਖੰਨਾ ਦੇ ਇਕ ਹਸਪਤਾਲ ਤੋਂ ਜਾਣਕਾਰੀ ਮਿਲੀ ਸੀ ਕਿ ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ ਤੇ ਬਣੇ ਨਿਰਵਾਲ ਰੈਸਟੋਰੈਂਟ ਦੇ ਨਜ਼ਦੀਕ ਇਕ ਸੜਕ ਹਾਦਸਾ ਵਾਪਰਿਆ ਹੈ, ਜਿਸ ’ਚ ਦਿਨੇਸ਼ ਕੁਮਾਰ ਪੁੱਤਰ ਰਵਿੰਦਰ ਕੁਮਾਰ ਵਾਸੀ ਅਮਲੋਹ ਦੇ ਤੌਰ ’ਤੇ ਹੋਈ ਹੈ ਜਿਸ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ ਤੇ ਇਕ ਵਿਅਕਤੀ ਮਹੇਸ਼ ਕੁਮਾਰ ਜ਼ਖ਼ਮੀ ਹੈ, ਜੋ ਇਲਾਜ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਦੇ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ’ਚ ਲਗਾਏ ਵਿਸ਼ੇਸ਼ ਕੈਂਪ ਅਗਲੀ ਖ਼ਬਰ ਪਿੰਡ ਜਟਾਣਾ ਉੱਚਾ ਵਿਖੇ ਖੂਹੀ ਤਪ ਅਸਥਾਨ ਬਾਬਾ ਮਸਤ ਰਾਮ ਦੀ 70ਵੀਂ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।