05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪਰਮਜੀਤ ਸਿੰਘ ਮਹਿਮੂਦਪੁਰ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਸਨਮਾਨ

ਅਜੀਤ ਡੈਸਕ 25-07-2026
ਭੁੱਨਰਹੇੜੀ, 24 ਜੁਲਾਈ (ਧਨਵੰਤ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਨੂੰ ਜੇਲ੍ਹ ਤੋਂ ਜ਼ਮਾਨਤ ਮਿਲਣ ਉਪਰੰਤ ਪਟਿਆਲਾ ਜ਼ਿਲ੍ਹਾ ਦੀ ਟੀਮ ਵਲੋਂ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਖ਼ਿਲਾਫ਼ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜੁਝਾਰੂ ਸਿਪਾਹੀ ਹਮੇਸ਼ਾਂ ਡਟ ਕੇ ਖੜ੍ਹੇ ਹਨ ਅਤੇ ਪਿੱਛੇ ਨਹੀਂ ਹੱਟਣਗੇ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਮੈਂਬਰ ਪਾਰਲੀਮੈਂਟ ਦੀ ਸੋਚ ਅਤੇ ਵਿਚਾਰਧਾਰਾ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ, ਜਿਸ ਲਈ ਪਾਰਟੀ ਦੇ ਵਰਕਰ ਵਚਨਬੱਧ ਹਨ। ਆਗੂਆਂ ਨੇ ਇਹ ਵੀ ਦੱਸਿਆ ਕਿ ਪਰਮਜੀਤ ਸਿੰਘ ਮਹਿਮੂਦਪੁਰ ਨੇ ਮੁਸ਼ਕਲ ਹਾਲਾਤਾਂ ਦੇ ਬਾਵਜੂਦ ਪਾਰਟੀ ਲਈ ਆਪਣੀ ਨਿਸ਼ਠਾ ਕਾਇਮ ਰੱਖੀ। ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੰਘਰਸ਼ ਨੂੰ ਨਵੀਂ ਦਿਸ਼ਾ ਪ੍ਰਾਪਤ ਹੋਵੇਗੀ। ਇਸ ਮੌਕੇ ਜਸਵਿੰਦਰ ਸਿੰਘ ਡਰੋਲੀ, ਗੁਰਦੀਪ ਸਿੰਘ ਮਰਦਾਂਪੁਰ, ਲਖਵੀਰ ਸਿੰਘ ਲੋਟ, ਜਸਵੰਤ ਸਿੰਘ ਅਕੌਤ, ਨਿਸ਼ਾਨ ਸਿੰਘ ਸਿੱਧੂ, ਗੁਰਜੰਟ ਸਿੰਘ ਦੁਗਾਲ, ਗੁਰਜੀਤ ਸਿੰਘ ਜੋਗੀਪੁਰ ਸਮੇਤ ਜ਼ਿਲ੍ਹਾ ਪਟਿਆਲਾ ਦੀ ਜਥੇਬੰਦੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਅਜਰਾਵਰ ਵਿਖੇ ਜ਼ੋਨਲ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਫੁੱਟਬਾਲ-ਵਾਲੀਬਾਲ ਵਿੱਚ 75 ਟੀਮਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਗਰ ਨਿਗਮ ’ਚ ਲਗਾਏ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।