10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਰਕਾਰਾਂ ਨੌਜਵਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈਣ-ਗੁਰਜੀਤ ਸਿੰਘ ਤਲਵੰਡੀ ‘ਨੀਟ’ ਪੇਪਰ ਲੀਕ ਮਾਮਲੇ ਨਾਲ ਜੁੜੇ ਦੁਖਦਾਈ ਘਟਨਾਕ੍ਰਮ ਵਿਚ ਜਾਨ ਗੁਆਉਣ ਵਾਲੇ 20 ਵਿਦਿਆਰਥੀਆਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ

ਅਜੀਤ ਡੈਸਕ 27-07-2026
ਫ਼ਤਹਿਗੜ੍ਹ ਸਾਹਿਬ, 26 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਯੂਥ ਵਿੰਗ ਦੇ ਨਵ ਨਿਯੁਕਤ ਪ੍ਰਧਾਨ ਗੁਰਜੀਤ ਸਿੰਘ ਤਲਵੰਡੀ ਨੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਆਪਣੇ ਸਮਰਥਕਾਂ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਮੌਕੇ ‘ਨੀਟ’ ਪੇਪਰ ਲੀਕ ਮਾਮਲੇ ਨਾਲ ਜੁੜੇ ਦੁਖਦਾਈ ਘਟਨਾਕ੍ਰਮ ਵਿਚ ਆਪਣੀ ਜਾਨ ਗੁਆਉਣ ਵਾਲੇ 20 ਵਿਦਿਆਰਥੀਆਂ ਦੀ ਆਤਮਿਕ ਸ਼ਾਂਤੀ ਲਈ ਵੀ ਅਰਦਾਸ ਕੀਤੀ ਗਈ। ਉਪਰੰਤ ਗੁਰਜੀਤ ਸਿੰਘ ਤਲਵੰਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰਾਂ ਨੌਜਵਾਨਾਂ ਦੇ ਸਬਰ ਦਾ ਇਮਤਿਹਾਨ ਨਾ ਲੈਣ। ਉਨ੍ਹਾਂ ਮੰਗ ਕੀਤੀ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਮਿਸਾਲੀ ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ‘ਨੀਟ’ ਪੇਪਰ ਲੀਕ ਮਾਮਲੇ ਦੀ ਜ਼ਿੰਮੇਵਾਰੀ ਤੈਅ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਸ. ਤਲਵੰਡੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਸਪੱਸ਼ਟ ਹਦਾਇਤ ਦਿੱਤੀ ਗਈ ਹੈ ਕਿ ਪੰਜਾਬ ਅਤੇ ਪੰਥ ਦੀ ਸੇਵਾ ਲਈ ਨੌਜਵਾਨਾਂ ਨੂੰ ਇਕ ਅਜਿਹਾ ਨਿਰਪੱਖ ਤੇ ਮਜ਼ਬੂਤ ਮੰਚ ਪ੍ਰਦਾਨ ਕੀਤਾ ਜਾਵੇ, ਜਿਸ ਵਿਚ ਗੈਰ-ਸਿਆਸੀ ਪਿਛੋਕੜ ਵਾਲੇ ਨੌਜਵਾਨ ਵੀ ਸਰਗਰਮ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿਤਾਂ ਤੇ ਉਨ੍ਹਾਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ਵਿਚ ਸਰਕਾਰਾਂ ਨੂੰ ਜਵਾਬਦੇਹ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਜਸਟਿਸ ਨਿਰਮਲ ਸਿੰਘ, ਹਰਬੰਸ ਸਿੰਘ ਕੰਧੋਲਾ, ਰਣਧੀਰ ਸਿੰਘ ਰੱਖੜਾ, ਜਗਜੀਤ ਸਿੰਘ ਕੋਹਲੀ, ਹਰਵੇਲ ਸਿੰਘ ਮਾਧੋਪੁਰ, ਮਾਸਟਰ ਚਰਨਜੀਤ ਸਿੰਘ ਖ਼ਾਲਸਪੁਰ ਸਮੇਤ ਸੀਨੀਅਰ ਆਗੂਆਂ ਨੇ ਗੁਰਜੀਤ ਸਿੰਘ ਤਲਵੰਡੀ ਨੂੰ ਯੂਥ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਥ ਤੇ ਪੰਜਾਬ ਨਾਲ ਜੋੜਨ ਤੇ ਉਨ੍ਹਾਂ ਨੂੰ ਸੇਵਾ ਲਈ ਪ੍ਰੇਰਿਤ ਕਰਨ ਵਿਚ ਇਹ ਜ਼ਿੰਮੇਵਾਰੀ ਅਹਿਮ ਭੂਮਿਕਾ ਨਿਭਾਏਗੀ।
ਇਸ ਮੌਕੇ ਚਰਨਜੀਤ ਸਿੰਘ ਮਾਵੀ ਜਨਰਲ ਸਕੱਤਰ ਯੂਥ ਵਿੰਗ, ਐਡ. ਰਵਿੰਦਰ ਸਿੰਘ ਸ਼ਾਹਪੁਰ, ਐਡ. ਤੀਰਥ ਸਿੰਘ, ਐਡ. ਸਤੀਸ਼ ਕੁਮਾਰ, ਸਤਨਾਮ ਸਿੰਘ ਬੁੱਗਾ, ਜਸਪ੍ਰੀਤ ਸਿੰਘ ਭੱਟੀ, ਘੁੰਮਣ, ਪ੍ਰੀਤਮ ਸਿੰਘ ਸੱਲੋ ਮਾਜਰਾ, ਸੁਖਵਿੰਦਰ ਸਿੰਘ ਮੁੰਡੀਆਂ, ਜਗਵਿੰਦਰ ਸਿੰਘ ਰੰਗੀਆਂ, ਜਗਵਿੰਦਰ ਸਿੰਘ ਕੁਲਗਰਾਂ, ਦਰਬਾਗ ਸਿੰਘ ਲੁਹਾਰੀ, ਰਜੇਸ਼ ਸਿੰਗਲਾ, ਗੁਰਿੰਦਰਪਾਲ ਸਿੰਘ ਸੇਠੀ, ਬਲਵੀਰ ਸਿੰਘ, ਚੇਅਰਮੈਨ ਫ਼ਤਹਿਗੜ੍ਹ ਸਾਹਿਬ, ਜਗਦੀਸ਼ ਸਿੰਘ ਬੈਂਸ, ਨਿਰਮਲ ਸਿੰਘ ਸਾਦੀਪੁਰ, ਮਲਕੀਤ ਸਿੰਘ ਰੈਲੋਂ, ਹਰੀ ਸਿੰਘ ਚਮਕ, ਹਰਚੰਦ ਸਿੰਘ ਭੱਟੀਆਂ, ਜਗਤਾਰ ਸਿੰਘ ਭੱਟੀਆਂ, ਸਰਕਲ ਪ੍ਰਧਾਨ ਕੁਲਦੀਪ ਸਿੰਘ, ਜਸਵੀਰ ਸਿੰਘ, ਸਾਬਕਾ ਮੈਨੇਜਰ ਅਮਰਜੀਤ ਸਿੰਘ, ਲਖਵਿੰਦਰ ਸਿੰਘ, ਗੁਰਚਰਨ ਸਿੰਘ ਨਾਭਾ, ਮੇਵਾ ਸਿੰਘ, ਗੁਰਚਰਨ ਸਿੰਘ, ਅਜੈਬ ਸਿੰਘ, ਹਰਪ੍ਰੀਤ ਸਿੰਘ ਹੈਪੀ, ਮੇਜਰ ਸਿੰਘ, ਜਗਤਾਰ ਸਿੰਘ ਖ਼ਾਲਸਪੁਰ, ਰਜਿੰਦਰ ਸਿੰਘ, ਹਰਭਜਨ ਸਿੰਘ, ਜਸਵੀਰ ਸਿੰਘ ਸ਼ਹੀਦਗੜ੍ਹ, ਜਥੇਦਾਰ ਤਰਲੋਕ ਸਿੰਘ, ਸਤਨਾਮ ਸਿੰਘ, ਤਰਸੇਮ ਸਿੰਘ ਭੱਟਮਾਜਰਾ, ਮੇਜਰ ਸਿੰਘ ਸ਼ਹੀਦਗੜ੍ਹ, ਸਨੇਹਪਾਲ ਸਿੰਘ, ਜਗਦੀਸ਼ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਵਰਕਰ ਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ ’ਚ ਆਂਗਣਵਾੜੀ ਵਰਕਰਾਂ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ-ਯੂਨੀਅਨ ਆਗੂ ਆਂਗਣਵਾੜੀ... ਅਗਲੀ ਖ਼ਬਰ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਸੜੋਆ ਸਕੂਲ ’ਚ ਬੱਚਿਆਂ ਨੂੰ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।