09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਧਰਮਿੰਦਰ ਪ੍ਰਧਾਨ ਦੀ ਤਰਜ਼ ’ਤੇ ਪੰਜਾਬ ਸਰਕਾਰ ਬੈਂਸ ਦਾ ਅਸਤੀਫ਼ਾ ਵੀ ਲਵੇ-ਵਿੱਕੀ ਰਾਏ

ਅਜੀਤ ਡੈਸਕ 27-07-2026
ਬਸੀ ਪਠਾਣਾਂ, 26 ਜੁਲਾਈ (ਰਾਜਿੰਦਰ ਸ਼ਰਮਾ)-ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਪੇਪਰ ਲੀਕ ਮਾਮਲੇ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਇਸ ਲਈ ਹੁਣ ਪੰਜਾਬ ਸਰਕਾਰ ਨੂੰ ਵੀ ਆਪਣੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਸਤੀਫ਼ਾ ਤੁਰੰਤ ਲੈਣਾ ਚਾਹੀਦਾ ਹੈ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿੱਕੀ ਰਾਏ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਜਦੋਂ ਨੀਟ ਪ੍ਰੀਖਿਆ ਲੀਕ ਹੋਣ ਦਾ ਮੁੱਦਾ ਸਾਹਮਣੇ ਆਇਆ ਸੀ, ਤਾਂ ਵਿਰੋਧੀ ਧਿਰਾਂ ਅਤੇ ਆਮ ਆਦਮੀ ਪਾਰਟੀ ਵਲੋਂ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਜ਼ੋਰਦਾਰ ਮੰਗ ਕੀਤੀ ਜਾ ਰਹੀ ਸੀ ਤੇ ਹੁਣ ਜਦੋਂ ਕੇਂਦਰੀ ਮੰਤਰੀ ਨੇ ਅਸਤੀਫ਼ਾ ਦੇ ਕੇ ਇਕ ਮਿਸਾਲ ਕਾਇਮ ਕੀਤੀ ਹੈ, ਤਾਂ ਪੰਜਾਬ ’ਚ ਵੀ ਉਹੀ ਨਿਯਮ ਲਾਗੂ ਹੋਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਨਾਂ ਕਿਸੇ ਦੇਰੀ ਦੇ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਤੋਂ ਅਸਤੀਫ਼ਾ ਲੈਣ ਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੁਰਜੀਤ ਸਿੰਗਲਾ, ਦੁਸ਼ੰਤ ਸ਼ੁਕਲਾ, ਹਰਮੇਸ਼ ਸ਼ਰਮਾ, ਰਾਜਿੰਦਰ ਕੁਮਾਰ, ਭੋਲਾ, ਰਾਜੀਵ ਕੁਮਾਰ, ਰਮੇਸ਼ ਗੌਤਮ, ਪਵਨ ਸ਼ਰਮਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ 5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ ਫੈਡਰੇਸ਼ਨ ਵਲੋਂ ਮੁਲਾਜ਼ਮਾਂ ਤੇ ਕਾਮਿਆਂ ਦੇ ਸੰਘਰਸ਼ ਦਾ ਸਮਰਥਨ ਨੰਦਪੁਰ ਕਲੌੜ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।