09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਪੁਲਿਸ ਵਲੋਂ ਜ਼ਮੀਨ ਦੀ ਖਰੀਦ-ਫ਼ਰੋਖ਼ਤ ’ਚ ਧੋਖਾਧੜੀ ਦੇ ਦੋਸ਼ ਹੇਠ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 27-07-2026
ਬਸੀ ਪਠਾਣਾਂ, 26 ਜੁਲਾਈ (ਰਾਜਿੰਦਰ ਸ਼ਰਮਾ)-ਬਸੀ ਪਠਾਣਾਂ ਪੁਲਿਸ ਵਲੋਂ ਜ਼ਮੀਨ ਦੀ ਖਰੀਦ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਜਗਤਾਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮੁੱਲਾਂਪੁਰ ਥਾਣਾ ਬਸੀ ਪਠਾਣਾਂ ਨੇ ਦੱਸਿਆ ਕਿ ਜਗਤਾਰ ਸਿੰਘ ਵਾਸੀ ਪਿੰਡ ਰਾਮਗੜ੍ਹ (ਮੰਡਾ) ਥਾਣਾ ਰੋਪੜ ਨੇ ਆਪਣੀ ਜ਼ਮੀਨ ਨੂੰ ਰਸਤੇ ਵਾਲੀ ਦੱਸ ਕੇ ਵੇਚਣ ਲਈ ਸੌਦਾ ਕੀਤਾ। ਬਾਅਦ ’ਚ ਜਦੋਂ ਮਾਲ ਮਹਿਕਮੇ ਦੀ ਜਾਂਚ ਆਈ ਤਾਂ ਉਕਤ ਜ਼ਮੀਨ ਨੂੰ ਕੋਈ ਰਸਤਾ ਨਹੀਂ ਲੱਗ ਰਿਹਾ ਸੀ। ਸ਼ਿਕਾਇਤਕਰਤਾ ਜਗਤਾਰ ਸਿੰਘ ਅਨੁਸਾਰ ਉਕਤ ਵਿਅਕਤੀ ਨੇ ਬਿਆਨਾ ਵਾਪਸ ਕਰਨ ਸੰਬੰਧੀ ਇਕਰਾਰਨਾਮਾ ਵੀ ਕੀਤਾ ਸੀ, ਪਰ ਬਾਅਦ ’ਚ ਉਹ ਆਪਣੇ ਵਾਅਦੇ ਤੋਂ ਮੁਕਰ ਗਿਆ। ਇਸ ਕਾਰਨ ਸ਼ਿਕਾਇਤਕਰਤਾ ਨਾਲ ਧੋਖਾਧੜੀ ਹੋਈ ਹੈ। ਪੁਲਿਸ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਜਗਤਾਰ ਸਿੰਘ ਖ਼ਿਲਾਫ਼ ਧੋਖਾਧੜੀ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਫ਼ੈਕਲਟੀ ਆਫ਼ ਬੇਸਿਕ ਸਾਇੰਸਿਜ਼ ਵਲੋਂ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਪੱਤਰਕਾਰ ਪਰਮਵੀਰ ਸਿੰਘ ਦੀ ਮਾਤਾ ਮਨਜੀਤ ਕੌਰ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।