08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਗੁਰੂ ਨਾਨਕ ਪਬਲਿਕ ਸਕੂਲ ਖੰਟ-ਮਾਨਪੁਰ ਵਿਖੇ ਇੰਟਰ ਹਾਊਸ ਮੁਕਾਬਲੇ ਕਰਵਾਏ

ਅਜੀਤ ਡੈਸਕ 27-07-2026
ਸੰਘੋਲ, 26 ਜੁਲਾਈ (ਗੁਰਨਾਮ ਸਿੰਘ ਚੀਨਾ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਵਿਖੇ ਵਿਦਿਆਰਥੀਆਂ ਦੇ ਇੰਟਰ-ਹਾਊਸ ਭਾਸ਼ਨ ਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਸਵਰਨ ਸਿੰਘ ਸੰਧਾਰੀ ਮਾਜਰਾ, ਪਵਨਦੀਪ ਸਿੰਘ ਮਾਨਪੁਰ, ਅੰਮ੍ਰਿਤਪਾਲ ਸਿੰਘ ਪ੍ਰੇਮਪੁਰਾ ਆਦਿ ਨੇ ਸ਼ਮੂਲੀਅਤ ਕੀਤੀ ਤੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਸਕੂਲ ਪ੍ਰਿੰਸੀਪਲ ਜਸਵੰਤ ਕੌਰ ਨੇ ਜੇਤੂ ਬੱਚਿਆਂ ਦੀ ਪ੍ਰਸੰਸਾ ਕੀਤੀ ਤੇ ਅੱਗੇ ਲਈ ਹੋਰ ਵੀ ਮਿਹਨਤ ਨਾਲ ਇਨ੍ਹਾਂ ਮੁਕਾਬਲਿਆਂ ਦੌਰਾਨ ਹਿੱਸਾ ਲੈਣ ਲਈ ਪੇ੍ਰਰਿਆ। ਇਸ ਮੌਕੇ ਜੇਤੂ ਬੱਚਿਆਂ ਨੂੰ ਤਗਮਿਆਂ ਨਾਲ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਵਿਧਾਇਕ ਗੈਰੀ ਬੜਿੰਗ ਵਲੋਂ ਵੱਖ-ਵੱਖ ਪਿੰਡਾਂ ’ਚ ਸਪੋਰਟਸ ਕਿੱਟਾਂ ਦੀ ਵੰਡ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਫ਼ੈਕਲਟੀ ਆਫ਼ ਬੇਸਿਕ ਸਾਇੰਸਿਜ਼ ਵਲੋਂ ਵਿਦਿਆਰਥੀ ਇੰਡਕਸ਼ਨ ਪ੍ਰੋਗਰਾਮ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।