09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਨਰੇਗਾ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ’ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ 4 ਨੂੰ ਕਾਂਗਰਸ ਕਰੇਗੀ ਪ੍ਰਦਰਸ਼ਨ-ਜਗਵੀਰ ਸਲਾਣਾ

ਅਜੀਤ ਡੈਸਕ 28-07-2026
ਅਮਲੋਹ, 27 ਜੁਲਾਈ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)-ਕਾਂਗਰਸ ਪਾਰਟੀ ਹਲਕਾ ਅਮਲੋਹ ਵਲੋਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ 4 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਪ੍ਰਦਰਸ਼ਨ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਅਮਲੋਹ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਪਾਰਟੀ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਉਪਰੰਤ ਸਲਾਣਾ ਨੇ ਕਿਹਾ ਕਿ ਮਨਰੇਗਾ ਕਰਮਚਾਰੀਆਂ ਤੇ ਸਫ਼ਾਈ ਮਜ਼ਦੂਰਾਂ ’ਤੇ ਹੋਏ ਲਾਠੀਚਾਰਜ, ਨਸ਼ਿਆਂ ਕਾਰਨ ਵੱਧ ਰਹੀਆਂ ਮੌਤਾਂ ਅਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ ਅਤੇ ਵੱਡੀ ਗਿਣਤੀ ਵਿਚ ਵਰਕਰ ਇਸ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਮੰਡੀ ਗੋਬਿੰਦਗੜ੍ਹ ਸੰਜੀਵ ਦੱਤਾ, ਜਗਮੀਤ ਸਿੰਘ ਸਹੋਤਾ, ਚਰਨਜੀਤ ਸਿੰਘ ਬਾਜਵਾ, ਐਡਵੋਕੇਟ ਹਰਜਿੰਦਰ ਸਿੰਘ ਟਿੰਕਾ, ਬਲਵੀਰ ਸਿੰਘ ਮਿੰਟੂ, ਗੁਰਪ੍ਰੀਤ ਸਿੰਘ ਗਰੇਵਾਲ, ਹਰਚੰਦ ਸਮਸ਼ਪੁਰ, ਬਿੱਕਰ ਸਿੰਘ ਦੀਵਾ, ਜੱਗਾ ਸਮਸ਼ਪੁਰ, ਗੁਰਚਰਨ ਤੰਦਾ ਬੱਧਾ, ਦੀਪਾ ਮਹਿਮੂਦਪੁਰ, ਰਾਕੇਸ਼ ਕੁਮਾਰ ਗੋਗੀ, ਗੁਰਮੁੱਖ ਸਿੰਘ ਨਰਾਇਣਗੜ੍ਹ, ਪਰਮਜੀਤ ਕਾਲਾ ਭੱਦਲਥੂਹਾ, ਭੂਸਣ ਸ਼ਰਮਾ, ਜੱਗਾ ਸ਼ੇਰਗੜ੍ਹ, ਅਮ੍ਰਿਤ ਲੱਲੋਂ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਹੋਰ ਆਦਿ ਕਾਂਗਰਸੀ ਮੌਜੂਦ ਸਨ।
ਪਿਛਲੀ ਖ਼ਬਰ 24ਵੀਂ ਭਗਵਾਨ ਸ੍ਰੀ ਜਗਨਨਾਥ ਰਥ ਯਾਤਰਾ ਦੌਰਾਨ ‘ਹਰੇ ਕ੍ਰਿਸ਼ਨਾ’ ਮਹਾਂ ਮੰਤਰ ਨਾਲ ਗੂੰਜਿਆ ਮੰਡੀ ਗੋਬਿੰਦਗੜ੍ਹ ਅਗਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਮੈਂਗੋ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।